ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਸਰਗਰਮ
ਇਸ ਸੂਬੇ ਦੇ ਉਪ ਮੁੱਖ ਮੰਤਰੀ ਨੂੰ ਸੌਂਪੀ ਚੋਣ ਇੰਚਾਰਜ ਦੀ ਜ਼ਿੰਮੇਵਾਰੀ
ਚੰਡੀਗੜ੍ਹ, 1ਮਾਰਚ (ਵਿਸ਼ਵ ਵਾਰਤਾ)-ਜਲੰਧਰ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਸਰਗਰਮ ਹੋ ਗਈ ਹੈ। ਜਿਸਦੇ ਚਲਦਿਆਂ ਜਲੰਧਰ ਦੀਆਂ ਜ਼ਿਮਨੀ ਚੋਣਾਂ ਲਈ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਕ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਜ਼ਿਮਨੀ ਚੋਣਾਂ ਦਾ ਕਾਰਜਭਾਰ ਸੌਂਪਿਆ ਹੈ।
https://twitter.com/Agnihotridycm/status/1630551833885409280?t=YclHHZRDXhwF1bWW0zKdnA&s=08