ਜਲੰਧਰ ਜ਼ਿਮਨੀ ਚੋਣ-ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ
ਚੰਡੀਗੜ੍ਹ, 21ਜੂਨ(ਵਿਸ਼ਵ ਵਾਰਤਾ)- ਜਲੰਧਰ ਵਿੱਚ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਅੱਜ ਕਾਂਗਰਸ, ‘ਆਪ’ ਅਤੇ ਅਕਾਲੀ ਦਲ ਸਮੇਤ ਹੋਰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦੇਈਏ ਕਿ ਕਾਂਗਰਸ ਨੇ ਸੁਰਿੰਦਰ ਕੌਰ , ‘ਆਪ’ ਨੇ ਮਹਿੰਦਰ ਭਗਤ ਨੂੰ ਅਤੇ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਥੇ ਹੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਕੱਲ੍ਹ ਯਾਨੀ ਵੀਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਤੋਂ ਪਹਿਲਾਂ ਉਹ ਇੱਕ ਸ਼ਾਨਦਾਰ ਰੋਡ ਸ਼ੋਅ ਵੀ ਕੱਢ ਚੁੱਕੇ ਹਨ।