ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ‘ਆਪ’ ਸਰਗਰਮ
ਅੱਜ ਜਲੰਧਰ ਵਿੱਚ ਪ੍ਰਚਾਰ ਕਰਨ ਲਈ ਕਰੇਗੀ ਰੈਲੀ
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)-ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਜਿਸ ਦੇ ਮੱਦੇਨਜ਼ਰ ਅੱਜ ਜਲੰਧਰ ਵਿਖੇ ‘ਆਪ’ ਰੈਲੀ ਕਰੇਗੀ। ਇਹ ਰੈਲੀ ਦੁਪਹਿਰ 3ਵਜੇ ਕਰਤਾਰਪੁਰ ਦਾਣਾ ਮੰਡੀ ਵਿੱਚ ਹੋਵੇਗੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਆਪ ਦੇ ਉਮੀਦਵਾਰ ਦੇ ਸਮਰਥਨ ਵਿੱਚ ਪ੍ਰਚਾਰ ਕਰਨਗੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।























