ਜਲੰਧਰ ਜਿਮਨੀ ਚੋਣ
ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ) ਪੰਜਾਬ ਵਿੱਚ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਅੱਜ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ ਅਤੇ ਨਾਲ ਹੀ ਵਿੱਤ ਮੰਤਰੀ ਚੀਮਾ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
https://twitter.com/BhagwantMann/status/1644304647337943040?t=w33ss74jmC3BeiIJ_2rbTw&s=08
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਚਿਹਰਾ ਐਲਾਨਿਆ ਹੈ। ਜੋ ਕਿ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।