ਜਲੰਧਰ ਦੀ ਨਵੀਂ ਸਬਜ਼ੀ ਮੰਡੀ ਮਕਸੂਦਾ ਦੇ ਖੂਹ ‘ਚੋਂ ਤੈਰਦੀ ਹੋਈ ਮਿਲੀ ਲਾਸ਼, ਫੈਲੀ ਦਹਿਸ਼ਤ

ਜਲੰਧਰ 31 ਮਾਰਚ (ਅਸ਼੍ਵਨੀ ਠਾਕੁਰ) ਜਲੰਧਰ ਦੀ ਨਵੀਂ ਸਬਜ਼ੀ ਮੰਡੀ ਮਕਸੂਦਾ ‘ਚ ਮੌਜੂਦ ਸੀਵਰੇਜ ਵਾਲੇ ਖੂਹ ‘ਚੋਂ ਤੈਰਦੀ ਹੋਈ ਲਾਸ਼ ਬਰਾਮਦ ਹੋਈ ਹੈ। ਜਿਸ ਨਾਲ ਦਹਿਸ਼ਤ ਫੈਲ ਗਈ। ਮੌਕੇ ‘ਤੇ ਪੁੱਜੀ ਥਾਣਾ ਡਿਵੀਜ਼ਨ 1 ਦੀ ਪੁਲਿਸ ਵੱਲੋਂ ਲਾਸ਼ ਨੂੰ ਖੂਹ ‘ਚੋਂ ਕੱਢ ਕੇ ਤਫਤੀਸ਼ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ।






















