ਜਲੰਧਰ ਵਿੱਚ ਸਹਾਇਕ ਕਮਿਸ਼ਨਰ ਵਜੋਂ ਤਾਇਨਾਤ ਅਨੂਪ੍ਰੀਤ ਕੌਰ ਨੂੰ ਗਵਰਨਰ ਵੀ ਪੀ ਸਿੰਘ ਬਦਨੌਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। 1 ਕਰੋੜ 63 ਲੱਖ ਰੁਪਏ ਦੇ ਗਬਨ ਮਾਮਲੇ ਵਿਚ ਨਾਂ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕੀਤੀ ਗਿਆ।ਦੱਸ ਦਈਏ ਕਿ ਅਨੂਪ੍ਰੀਤ ਕੌਰ ਪਹਿਲਾਂ ਪੱਟੀ ਦੀ ਐੱਸਡੀਐੱਮ ਵੀ ਰਹਿ ਚੁੱਕੀ ਹੈ ਅਤੇ ਹੁਣ ਉਹ ਜਲੰਧਰ ਵਿਚ ਸਹਾਇਕ ਕਮਿਸ਼ਨਰ ਤਾਇਨਾਤ ਸਨ। ਉਨ੍ਹਾਂ ਦਾ ਇਕ ਗ਼ਬਨ ਮਾਮਲੇ ਵਿਚ ਨਾਂਅ ਆਉਣ ‘ਤੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ ਜਿਸ ਦੀ ਪੁਸ਼ਟੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਕੀਤੀ ਗਈ।
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਮਾਨਸਾ 14 ਨਵੰਬਰ(ਵਿਸ਼ਵ ਵਾਰਤਾ) ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...





















