ਜਲੰਧਰ ਦੇ ਚਰਚ ਸਮੇਤ ਕਈ ਥਾਵਾਂ ‘ਤੇ ਈਡੀ ਦੀ ਛਾਪੇਮਾਰੀ
ਚੰਡੀਗੜ੍ਹ 31 ਜਨਵਰੀ(ਵਿਸ਼ਵ ਵਾਰਤਾ ਬਿਊਰੋ)- : ਇਸ ਸਮੇਂ ਦੀ ਵੱਡੀ ਖਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਧਰਮ ਪਰਿਵਰਤਨ ਦੇ ਦੋਸ਼ਾਂ ਵਿੱਚ ਘਿਰੇ ਜਲੰਧਰ ਦੇ ਤਾਜਪੁਰ ਚਰਚ ਦੇ ਪੈਗੰਬਰ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅਚਾਨਕ ਛਾਪੇਮਾਰੀ ਕਾਰਨ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਤਾਜਪੁਰ ਚਰਚ ਵਿਖੇ ਪ੍ਰੋਫੈਟ ਬਜਿੰਦਰ ਸਿੰਘ ਅਤੇ ਕਪੂਰਥਲਾ ਦੇ ਪ੍ਰੋਫੈਟ ਹਰਪ੍ਰੀਤ ਸਿੰਘ ਖੋਜੇਵਾਲਾ ਅਤੇ ਹੋਰ ਜ਼ਿਲ੍ਹਿਆਂ ਦੇ ਪਾਦਰੀਆਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਉਨ੍ਹਾਂ ‘ਤੇ ਧਰਮ ਪਰਿਵਰਤਨ ਦੇ ਦੋਸ਼ ਹਨ।
ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਮੌਕੇ ‘ਤੇ ਵੱਡੀ ਮਾਤਰਾ ‘ਚ ਅਰਧ ਸੈਨਿਕ ਬਲ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਫਿਲਹਾਲ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।