ਜਲੰਧਰ ਦੇ ਪਿੰਡ ਚੱਕ ਝੰਡੂ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਖੇਤਾਂ ਵਿੱਚ ਲੁਕੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ 1 ਨਵੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਅੱਪਡੇਟ ਜਲੰਧਰ ਦੇ ਭੋਗਪੁਰ ਇਲਾਕੇ ਤੋਂ ਸਾਹਮਣੇ ਆ ਰਹੀ ਹੈ। ਜਿੱਥੋਂ ਦੇ ਪਿੰਡ ਚੱਕ ਝੰਡੂ ਦੇ ਖੇਤਾਂ ਵਿੱਚ ਲੁਕੇ ਹੋਏ ਗੈਂਗਸਟਰਾਂ ਦੀ ਸਵੇਰ ਤੋਂ ਹੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੇ ਹੁਣ ਤੱਕ 4 ਚਾਰ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਇਸਤੋਂ ਪਹਿਲਾਂ ਪੁਲਿਸ ਨੇ 2 ਗੈਂਗਸਟਰਾਂ ਨੂੰ ਸਵੇਰੇ ਹੀ ਫੜ ਲਿਆ ਸੀ। ਪਰ, ਪੁਲਿਸ ਨੂੰ 2 ਹੋਰ ਦੇ ਲੁਕੇ ਹੋਣ ਦਾ ਸ਼ੱਕ ਸੀ। ਜਿਹਨਾਂ ਦੀ ਭਾਲ ਲਗਾਤਾਰ ਕੀਤੀ ਗਈ ਸੀ।