ਜਲੰਧਰ ਦੇ ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ‘ਆਪ’ ਵਿੱਚ ਹੋਏ ਸ਼ਾਮਲ

ਜਲੰਧਰ, 15 ਜੂਨ(ਵਿਸ਼ਵ ਵਾਰਤਾ) ਜਲੰਧਰ ਦੇ ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ(ਆਪ) ਵਿਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ ਹਾਜ਼ਰੀ ਵਿਚ ਉਹਨਾਂ ਨੇ ਪਾਰਟੀ ਜੁਆਇੰਨ ਕੀਤੀ।
ਇਸ ਮੌਕੇ ਤੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਕਾਰ ਸਿੰਘ ਨੇ ਕਿਹਾ ਕਿ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੰਚ ਮਿਲਿਆ ਹੈ। ਮੈਂ 32 ਸਾਲਾਂ ਤੋਂ ਸੇਵਾ ਕਰ ਰਿਹਾ ਹਾਂ। ਮੈਂ ਦਿੱਲੀ ਦੇ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਅਤੇ ਗਰੀਬ ਲੋਕਾਂ ਦੀ ਸਿੱਖਿਆ, ਸਿਹਤ ਅਤੇ ਭਲਾਈ ਲਈ ਕੰਮ ਕਰਨ ਤੋਂ ਬਾਅਦ ਪਾਰਟੀ ਵਿਚ ਸ਼ਾਮਲ ਹੋ ਰਿਹਾ ਹਾਂ।






















