• Latest
  • Trending
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ-ਪਿੰਦਾ ਗੈਂਗ ਦੇ 13 ਸ਼ੂਟਰਾਂ ਸਮੇਤ 19 ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ-ਪਿੰਦਾ ਗੈਂਗ ਦੇ 13 ਸ਼ੂਟਰਾਂ ਸਮੇਤ 19 ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

4 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

6 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ-ਪਿੰਦਾ ਗੈਂਗ ਦੇ 13 ਸ਼ੂਟਰਾਂ ਸਮੇਤ 19 ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

June 24, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮੋਗਾ, ਰਾਸ਼ਟਰੀ, ਰਾਜਸਥਾਨ, ਰੂਪਨਗਰ, ਲੁਧਿਆਣਾ
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ-ਪਿੰਦਾ ਗੈਂਗ ਦੇ 13 ਸ਼ੂਟਰਾਂ ਸਮੇਤ 19 ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ 

ਪਿੰਦਾ ਗੈਂਗ ਦੇ 13 ਸ਼ੂਟਰਾਂ ਸਮੇਤ 19 ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਜਲੰਧਰ, 24 ਜੂਨ(ਵਿਸ਼ਵ ਵਾਰਤਾ)-:ਤਿੰਨ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਨੇ ਪਿੰਦਾ ਗੈਂਗ ਨਾਲ ਜੁੜੇ ਇੱਕ ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਸਫਲਤਾਪੂਰਵਕ ਪਰਦਾਫਾਸ਼ ਕਰਕੇ ਗਿਰੋਹ ਦੇ ਸਾਰੇ 13  ਮੈਂਬਰਾਂ ਸਮੇਤ 6 ਹੋਰ  ਨੂੰ ਗ੍ਰਿਫਤਾਰ ਕੀਤਾ ਹੈ ।

ਇਸ ਗੈਂਗ ਦਾ ਕਿੰਗਪਿ  ਗੈਂਗਸਟਰ ਵਿੱਕੀ ਗੌਂਡਰ ਦਾ ਕਰੀਬੀ ਸਾਥੀ ਪਲਵਿੰਦਰ ਸਿੰਘ ਉਰਫ਼ ਪਿੰਦਾ, ਜਿਸ ਦੀ ਨਾਭਾ ਜੇਲ੍ਹ ਬਰੇਕ ‘ਚ ਵੀ ਭੂਮਿਕਾ ਸਾਹਮਣੇ ਆਈ ਸੀ, ਨੂੰ ਦੱਸਿਆ ਜਾ ਰਿਹਾ ਹੈ ਅਤੇ ਉਹ ਜ਼ਾਹਰ ਤੌਰ ‘ਤੇ ਪਰਮਜੀਤ ਉਰਫ਼ ਪੰਮਾ ਦੀ ਮਦਦ ਨਾਲ ਗੈਂਗ ਨੂੰ ਸੰਭਾਲ ਰਿਹਾ ਸੀ। 

ਗ੍ਰਿਫ਼ਤਾਰ ਕੀਤੇ ਗਏ 13 ਸ਼ੂਟਰਾਂ ਦੀ ਪਛਾਣ ਸੁਨੀਲ ਮਸੀਹ ਉਰਫ਼ ਜੀਨਾ, ਰਵਿੰਦਰ ਉਰਫ਼ ਰਵੀ, ਪ੍ਰਦੀਪ ਸਿੰਘ, ਮਨਜਿੰਦਰ ਉਰਫ਼ ਸ਼ਵੀ ਅਤੇ ਸੁਖਮਨ ਸਿੰਘ ਉਰਫ਼ ਸੁਭਾ ਵਾਸੀ ਲੋਹੀਆਂ ਵਾਸੀ ਜਲੰਧਰ, ਸੰਦੀਪ ਉਰਫ ਡੱਲੀ, ਮੇਜਰ ਸਿੰਘ, ਅਪਰੈਲ ਸਿੰਘ ਉਰਫ ਸ਼ੇਰਾ, ਬਲਵਿੰਦਰ ਉਰਫ ਗੁੱਢਾ ਅਤੇ ਸਲਿੰਦਰ ਸਿੰਘ ਸਾਰੇ ਨਕੋਦਰ, ਮੱਖੂ, ਫਿਰੋਜ਼ਪੁਰ ਦਾ ਸਤਪਾਲ ਉਰਫ ਸੱਤਾ; ਦਵਿੰਦਰਪਾਲ ਸਿੰਘ ਉਰਫ ਦੀਪੂ ਅਤੇ ਸਤਵੰਤ ਸਿੰਘ ਉਰਫ ਜੱਗਾ ਵਾਸੀ ਸ਼ਾਹਕੋਟ, ਜਲੰਧਰ। ਇਹ ਸਾਰੇ ਗ੍ਰਿਫਤਾਰ ਵਿਅਕਤੀ ਹਿਸਟਰੀ ਸ਼ੀਟਰ ਹਨ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰਨ ਵਸੂਲੀ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਘਿਨਾਉਣੇ ਅਪਰਾਧਾਂ ਦੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਜਦੋਂਕਿ 6 ਹੋਰ ਵਿਅਕਤੀਆਂ ਨੂੰ ਪਨਾਹ ਦੇਣ ਅਤੇ ਲੌਜਿਸਟਿਕ ਸਪੋਰਟ ਦੇਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਦੀ ਪਛਾਣ ਅਮਰਜੀਤ ਉਰਫ ਅਮਰ ਵਾਸੀ ਧਰਮਕੋਟ, ਬਲਬੀਰ ਮਸੀਹ, ਏਰਿਕ ਅਤੇ ਬਾਦਲ, ਤਿੰਨੇ ਵਾਸੀ ਲੋਹੀਆਂ, ਹਰਵਿੰਦਰ ਸਿੰਘ ਵਾਸੀ ਸ਼ਾਹਕੋਟ ਅਤੇ ਬਚਿੱਤਰ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।

ਪੁਲਿਸ ਨੇ ਇਹਨਾਂ ਕੋਲੋਂ ਸੱਤ 32 ਬੋਰ ਪਿਸਤੌਲ, ਤਿੰਨ .315 ਬੋਰ ਪਿਸਤੌਲ, ਇੱਕ .315 ਬੋਰ ਦੀ ਬੰਦੂਕ ਅਤੇ ਇੱਕ .12 ਬੋਰ ਦੀ ਬੰਦੂਕ ਸਮੇਤ 9 ਹਥਿਆਰ ਬਰਾਮਦ ਕੀਤੇ ਹਨ ਅਤੇ ਇਸ ਤੋਂ ਇਲਾਵਾ ਟੋਇਟਾ ਇਨੋਵਾ ਤੇ ਮਹਿੰਦਰਾ ਐਕਸਯੂਵੀ 500 ਸਮੇਤ ਦੋ ਵਾਹਨਾਂ ਤੋਂ ਇਲਾਵਾ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਹੈ। 

ਐਸਐਸਪੀ ਨੇ ਦੱਸਿਆ ਕਿ ਪਰਮਜੀਤ ਉਰਫ ਪੰਮਾ ਗਿਰੋਹ ਨੂੰ ਫਾਇਨਾਂਸ ਕਰਦਾ ਸੀ ਅਤੇ ਅਮਰਜੀਤ ਉਰਫ ਅਮਰ ਨੂੰ ਹਵਾਲਾ ਰਾਹੀਂ ਵਿਦੇਸ਼ੀ ਕਰੰਸੀ ਭੇਜਦਾ ਸੀ, ਜੋ ਅੱਗੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗਿਰੋਹ ਦੇ ਮੈਂਬਰਾਂ ਵਿੱਚ ਵੰਡਦਾ ਸੀ।

ਉਨ੍ਹਾਂ ਦੱਸਿਆ ਕਿ ਇਹ ਗਿਰੋਹ ਪਿਛਲੇ ਛੇ ਸਾਲਾਂ ਤੋਂ ਸਰਗਰਮ ਹੈ ਅਤੇ ਮੱਧ ਪ੍ਰਦੇਸ਼ ਤੋਂ ਸੰਗਠਿਤ ਜਬਰੀ ਵਸੂਲੀ, ਹਥਿਆਰਬੰਦ ਹਾਈਵੇ ਡਕੈਤੀ, ਭੂ-ਮਾਫੀਆ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ।

ਸਵਪਨ ਸ਼ਰਮਾ ਨੇ ਕਿਹਾ, “ਇਸ ਗਿਰੋਹ ਦੀ ਗ੍ਰਿਫਤਾਰੀ ਦੇ ਨਾਲ, ਪੁਲਿਸ ਜਲੰਧਰ ਅਤੇ ਬਠਿੰਡਾ ਵਿੱਚ ਕਤਲ, ਜਬਰੀ ਵਸੂਲੀ ਅਤੇ ਹਾਈਵੇਅ ਆਰਮਡ ਡਕੈਤੀ ਸਮੇਤ ਤਿੰਨ ਅੰਨ੍ਹੇ ਕੇਸਾਂ ਨੂੰ ਵੀ ਸੁਲਝਾਉਣ ਵਿੱਚ ਕਾਮਯਾਬ ਹੋਈ ਹੈ,” ਸਵਪਨ ਸ਼ਰਮਾ ਨੇ ਦੱਸਿਆ ਕਿ ਕੁੱਲ 19 ਗ੍ਰਿਫਤਾਰ ਵਿਅਕਤੀਆਂ ਵਿੱਚੋਂ ਘੱਟੋ-ਘੱਟ 12 ਪੁਲਿਸ ਨੂੰ ਅੱਠ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

by Ranjit Singh
2 weeks ago
0

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ - ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 