• Latest
  • Trending
ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ ‘ਆਪ’ ‘ਚ ਸ਼ਾਮਲ

2 years ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

12 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

25 minutes ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

1 hour ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

2 hours ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

2 hours ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

4 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
Hindi News
English News
Saturday, November 7, 2026
No Result
View All Result
28 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ ‘ਆਪ’ ‘ਚ ਸ਼ਾਮਲ

July 2, 2024
in ਪੰਜਾਬ

ਸੀਐਮ ਭਗਵੰਤ ਮਾਨ ਨੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦਾ ‘ਆਪ’ ‘ਚ ਕੀਤਾ ਸਵਾਗਤ, ਕਿਹਾ – ਸਾਡੀ ਖ਼ੁਸ਼ਕਿਸਮਤੀ ਹੈ ਕਿ “ਆਪ” ਪੰਜਾਬ ਅਤੇ ਪੰਜਾਬੀਆਂ ਲਈ ਕੰਮ ਕਰਨ ਵਾਲੇ ਲੋਕਾਂ ਦੀ ਪਹਿਲੀ ਪਸੰਦ ਹੈ

ਮੈਂ ਆਮ ਲੋਕਾਂ ਅਤੇ ਉਨ੍ਹਾਂ ਦੇ ਵਿਕਾਸ ਲਈ ਕੰਮ ਕਰਨ ਵਾਲੀ ਪਾਰਟੀ ਦਾ ਸਮਰਥਨ ਕਰਨ ਲਈ ‘ਆਪ’ ਵਿੱਚ ਸ਼ਾਮਲ ਹੋਈ ਹਾਂ: ਸੁਰਜੀਤ ਕੌਰ

ਅਕਾਲੀ ਦਲ ਦੀ ਹਾਲਤ ਤੋਂ ਹਰ ਕੋਈ ਵਾਕਿਫ ਹੈ, ਇਹ ਨਿਰਾਸ਼ਾਜਨਕ ਵੀ ਹੈ, ਪਰ ਮਾਨ ਸਰਕਾਰ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾ ਰਹੀ ਹੈ: ਪਵਨ ਕੁਮਾਰ ਟੀਨੂੰ

ਸੁਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਆਪ’ ਵਿਚ ਬਣਦਾ ਮਾਣ-ਸਨਮਾਨ ਮਿਲੇਗਾ, ਉਨ੍ਹਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਲਈ ਖੁੱਲ੍ਹ ਕੇ ਕੰਮ ਕਰਨ ਦੇ ਮੌਕੇ ਵੀ ਮਿਲਣਗੇ: ਗੁਰਮੀਤ ਸਿੰਘ ਖੁੱਡੀਆਂ

ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੁਰਜੀਤ ਕੌਰ ਦੇ ਸਮਰਥਨ ਅਤੇ ਤਜ਼ਰਬੇ ਦਾ ‘ਆਪ’ ਨੂੰ ਬਹੁਤ ਫ਼ਾਇਦਾ ਹੋਵੇਗਾ: ਮੋਹਿੰਦਰ ਭਗਤ

ਜਲੰਧਰ/ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ):- ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਪੱਛਮੀ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਛੱਡ ਕੇ ਆਪਣੇ ਪੂਰੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ।

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਆਪ’ ‘ਚ ਸ਼ਾਮਲ ਕਰਦੀਆਂ ਕਿਹਾ ਕਿ ਉਹ ਉਨ੍ਹਾਂ ਵਰਗੇ ਨੇਤਾਵਾਂ ਦਾ ‘ਆਪ’ ਪਰਿਵਾਰ ‘ਚ ਦਿਲੋਂ ਸਵਾਗਤ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੁਰਜੀਤ ਕੌਰ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਬਹੁਤ ਹੀ ਧਾਰਮਿਕ ਸ਼ਖ਼ਸੀਅਤਾਂ ਹਨ ਜਿਨ੍ਹਾਂ ਦੇ ਦਿਲਾਂ ਵਿੱਚ ਪੰਥ, ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਹਮਦਰਦੀ ਹੈ। ਉਨ੍ਹਾਂ ਦੇ ਪਤੀ ਜਥੇਦਾਰ ਪ੍ਰੀਤਮ ਸਿੰਘ ਨੇ ਵੀ ਲੋਕਾਂ ਦੀ ਸੇਵਾ ਕੀਤੀ ਅਤੇ ਸੁਰਜੀਤ ਕੌਰ ਖ਼ੁਦ ਦੋ ਵਾਰ ਕੌਂਸਲਰ ਰਹਿ ਚੁੱਕੀ ਹੈ।

ਮਾਨ ਨੇ ਕਿਹਾ ਕਿ ਇਹ ਪਰਿਵਾਰ ਪੰਜਾਬ ਅਤੇ ਪੰਜਾਬੀਅਤ ਲਈ ਲੜਿਆ ਹੈ, ਉਹ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਜੇਲ੍ਹ ਵੀ ਗਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਖ਼ੁਸ਼ਕਿਸਮਤ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨ ਦੇ ਚਾਹਵਾਨ ਲੋਕਾਂ ਦੀ ਪਹਿਲੀ ਅਤੇ ਇਕਲੌਤੀ ਪਸੰਦ ਬਣ ਰਹੀ ਹੈ । ਉਨ੍ਹਾਂ ਸੁਰਜੀਤ ਕੌਰ ਦਾ ‘ਰੰਗਲਾ ਪੰਜਾਬ’ ਦੀ ਟੀਮ ਵਿੱਚ ਸਵਾਗਤ ਕੀਤਾ। ਮਾਨ ਨੇ ਇਹ ਵੀ ਕਿਹਾ ਕਿ ਅੱਜ ਅਕਾਲੀ ਦਲ ਦੀ ਹਾਲਤ ਤਰਸਯੋਗ ਹੈ, ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਨੂੰ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ। ਹਮੇਸ਼ਾ ਦੀ ਤਰ੍ਹਾਂ ਉਹ ਆਪਣੇ ਨਿੱਜੀ ਸੁਆਰਥੀ ਏਜੰਡਿਆਂ ਨੂੰ ਲੋਕਾਂ ਅਤੇ ਪੰਜਾਬ ਤੋਂ ਉੱਪਰ ਰੱਖ ਰਹੇ ਹਨ।

‘ਆਪ’ ਆਗੂਆਂ ਨੇ ਮੰਗਲਵਾਰ ਨੂੰ ਜਲੰਧਰ ‘ਚ ਸੁਰਜੀਤ ਕੌਰ ਦਾ ‘ਆਪ’ ‘ਚ ਰਸਮੀ ਸਵਾਗਤ ਕਰਨ ਲਈ ਇਕ ਪ੍ਰੈੱਸ ਕਾਨਫ਼ਰੰਸ ਨੂੰ ਵੀ ਸੰਬੋਧਨ ਕੀਤਾ। ਇਸ ਪ੍ਰੈੱਸ ਕਾਨਫ਼ਰੰਸ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ‘ਆਪ’ ਜਲੰਧਰ ਪੱਛਮੀ ਦੇ ਉਮੀਦਵਾਰ ਮੋਹਿੰਦਰ ਭਗਤ ਅਤੇ ‘ਆਪ’ ਦੇ ਜਲੰਧਰ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਹਾਜ਼ਰ ਸਨ।

*ਅਕਾਲੀ ਦਲ ਦੀ ਹਾਲਤ ਤੋਂ ਹਰ ਕੋਈ ਵਾਕਿਫ ਹੈ, ਇਹ ਨਿਰਾਸ਼ਾਜਨਕ ਵੀ ਹੈ, ਪਰ ਮਾਨ ਸਰਕਾਰ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾ ਰਹੀ ਹੈ: ਪਵਨ ਕੁਮਾਰ ਟੀਨੂੰ*

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸੁਰਜੀਤ ਕੌਰ ਦੇ ਸ਼ਾਮਲ ਹੋਣ ਨਾਲ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ‘ਆਪ’ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਦਾ ਸਮਰਥਨ ਸਾਡੀ ਜਿੱਤ ਦੀ ਸਥਿਤੀ ਨੂੰ ਮਜ਼ਬੂਤ ਕਰੇਗਾ। ਟੀਨੂੰ ਨੇ ਕਿਹਾ ਕਿ ਸੁਰਜੀਤ ਕੌਰ ਦੇ ਪਤੀ ਜਥੇਦਾਰ ਪ੍ਰੀਤਮ ਸਿੰਘ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਅਤੇ ਪੰਥ ਲਈ ਅਣਥੱਕ ਮਿਹਨਤ ਕੀਤੀ। ਟੀਨੂੰ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਤੋਂ ਹਰ ਕੋਈ ਵਾਕਫ਼ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਲੈ ਕੇ ਜਾ ਰਹੀ ਹੈ।

*ਸੁਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਆਪ’ ਵਿਚ ਬਣਦਾ ਮਾਣ-ਸਨਮਾਨ ਮਿਲੇਗਾ, ਉਨ੍ਹਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਲਈ ਖੁੱਲ੍ਹ ਕੇ ਕੰਮ ਕਰਨ ਦੇ ਮੌਕੇ ਵੀ ਮਿਲਣਗੇ: ਗੁਰਮੀਤ ਸਿੰਘ ਖੁੱਡੀਆਂ*

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਥੇਦਾਰ ਪ੍ਰੀਤਮ ਸਿੰਘ ਜੀ ਨੇ ਇਸ ਇਲਾਕੇ ਦੀ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਤੌਰ ‘ਤੇ ਸੇਵਾ ਕੀਤੀ ਹੈ, ਉਹ ਨਗਰ ਨਿਗਮ ‘ਚ ਕੌਂਸਲਰ ਵੀ ਰਹੇ ਹਨ ਅਤੇ ਬੀਬੀ ਸੁਰਜੀਤ ਕੌਰ ਜੀ ਵੀ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ‘ਆਪ’ ਆਗੂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਬੇਮਿਸਾਲ ਕੰਮ ਕਰ ਰਹੀ ਹੈ, ਲੋਕ ਅਤੇ ਆਗੂ ਸਾਡਾ ਸਾਥ ਦੇ ਰਹੇ ਹਨ। ਸੁਰਜੀਤ ਕੌਰ ਜੀ ਅਤੇ ਉਨ੍ਹਾਂ ਦੇ ਪਰਿਵਾਰ ਦਾ ‘ਆਪ’ ਵਿੱਚ ਸ਼ਾਮਲ ਹੋਣਾ ਸਾਡੀ ਪਾਰਟੀ ਲਈ ਬਹੁਤ ਖ਼ੁਸ਼ੀ ਅਤੇ ਉਤਸ਼ਾਹ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੂੰ ‘ਆਪ’ ਜਥੇਬੰਦੀ ਦੇ ਨਾਲ-ਨਾਲ ਸਰਕਾਰ ਵਿੱਚ ਵੀ ਬਣਦਾ ਮਾਣ ਸਤਿਕਾਰ ਅਤੇ ਜ਼ਿੰਮੇਵਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਮਹਿੰਦਰ ਭਗਤ ਜਲੰਧਰ ਪੱਛਮੀ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ।

*ਮੈਂ ਆਮ ਲੋਕਾਂ ਅਤੇ ਉਨ੍ਹਾਂ ਦੇ ਵਿਕਾਸ ਲਈ ਕੰਮ ਕਰਨ ਵਾਲੀ ਪਾਰਟੀ ਦਾ ਸਮਰਥਨ ਕਰਨ ਲਈ ‘ਆਪ’ ਵਿੱਚ ਸ਼ਾਮਲ ਹੋਈ ਹਾਂ: ਸੁਰਜੀਤ ਕੌਰ*

ਇਸ ਮੌਕੇ ਸੁਰਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਜਲੰਧਰ ਪੱਛਮੀ ਅਤੇ ਇੱਥੋਂ ਦੇ ਲੋਕਾਂ ਲਈ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਕੋਲ ਮਦਦ ਲਈ ਅਤੇ ਉਨ੍ਹਾਂ ਦੇ ਕੰਮਾਂ ਲਈ ਆਉਂਦੇ ਹਨ, ਪਰ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਉਮੀਦਵਾਰੀ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਤੋਂ ਇਨਕਾਰ ਕੀਤਾ ਹੈ। ਇਸ ਲਈ ਉਨ੍ਹਾਂ ਨੇ ਇੱਕ ਅਜਿਹੀ ਪਾਰਟੀ ਵੱਲ ਕਦਮ ਚੁੱਕਿਆ ਜੋ ਆਮ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਰ ਖੇਤਰ ਦੇ ਵਿਕਾਸ ਲਈ ਕੰਮ ਕਰ ਰਹੇ ਹਨ।

*ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਸੁਰਜੀਤ ਕੌਰ ਦੇ ਸਮਰਥਨ ਅਤੇ ਤਜ਼ਰਬੇ ਦਾ ‘ਆਪ’ ਨੂੰ ਬਹੁਤ ਫ਼ਾਇਦਾ ਹੋਵੇਗਾ: ਮੋਹਿੰਦਰ ਭਗਤ*

‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਜਥੇਦਾਰ ਪ੍ਰੀਤਮ ਸਿੰਘ ਜੀ ਵੱਡੇ ਅਕਾਲੀ ਆਗੂ ਸਨ, ਜਿਨ੍ਹਾਂ ਦਾ ਅਕਾਲੀ ਦਲ ਵਿੱਚ ਅਹਿਮ ਸਥਾਨ ਸੀ। ਅੱਜ ਬੀਬੀ ਸੁਰਜੀਤ ਕੌਰ ਜੀ ਸੀਐਮ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸੁਰਜੀਤ ਕੌਰ ਦਾ ਧੰਨਵਾਦ ਕੀਤਾ ਅਤੇ ‘ਆਪ’ ‘ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦਾ ਸਹਿਯੋਗ ਅਤੇ ਤਜਰਬਾ ਉਨ੍ਹਾਂ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਕਾਫੀ ਮਦਦ ਕਰੇਗਾ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
November 7, 2026
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ,7 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
November 7, 2026
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

Most Popular

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

by Ranjit Singh
1 week ago
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 