ਜਲੰਧਰ ਰਾਸ਼ਟਰੀ ਰਾਜਮਾਰਗ ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਔਰਤਾਂ ਦੀ ਮੌਤ
ਜਲੰਧਰ, 21ਅਕਤੂਬਰ(ਵਿਸ਼ਵ ਵਾਰਤਾ)- ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਚੌਗਾਟੀ ਚੌਕ ਦੇ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਹੈ।
ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੌਗਾਟੀ ਚੌਕ ‘ਤੇ ਇੱਕ ਟਰਾਲੇ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਇਸ ਦੁਰਘਟਨਾ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੂੰ ਰਾਮਾ ਮੰਡੀ ਚੌਕ ਦੇ ਨੇੜਿਓਂ ਲੋਕਾਂ ਨੇ ਫੜ ਲਿਆ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।