ਬਲਦੇਵ ਸਿੰਘ ਦੇ ਸੰਪਰਕ ‘ਚ ਰਹੇ ਤਿੰਨ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
ਜਲੰਧਰ 08 ਅਪ੍ਰੈਲ2020 ( ਵਿਸ਼ਵ ਵਾਰਤਾ)- ਜਲੰਧਰ ਲਈ ਇਹ ਸਭ ਤੋਂ ਵੱਡੀ ਰਾਹਤ ਵਾਲੀ ਗੱਲ ਹੈ ਕਿ ਕੋਰੋਨਾ ਵਾਇਰਸ ਤੋਂ ਪੀੜਤ 6 ਵਿਅਕੀਤਆਂ ਵਿਚੋਂ ਤਿੰਨ ਵਿਅਕਤੀਆਂ ਦੀ ਇਲਾਜ ਬਾਅਦ ਰਿਪੋਰਟ ਨੈਗੇਟਿਵ ਪਾਈ ਗਈ ਜਿਨ•ਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਤਿੰਨ ਵਿਅਕਤੀ ਜਿਨਾਂ ਵਿੱਚ ਹਰਦੀਪ ਸਿੰਘ, ਬਲਜਿੰਦਰ ਕੌਰ ਅਤੇ ਹਰਜਿੰਦਰ ਸਿੰਘ ਪਿੰਡ ਵਿਰਕ ਦੇ ਵਸਨੀਕ ਸਨ ਅਤੇ ਇਹ ਤਿੰਨੋ ਬਲਦੇਵ ਸਿੰਘ ਜਿਸ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਸੀ ਨਾਲ ਬਹੁਤ ਨੇੜੇਲੇ ਸੰਪਰਕ ਵਿੱਚ ਸਨ। ਇਨ•ਾਂ ਸਾਰੇ ਮਰੀਜਾਂ ਨੂੰ 20 ਮਾਰਚ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ‘ਤੇ ਦਾਖਲ ਕਰਵਾਇਆ ਗਿਆ ਸੀ ਜਿਨਾਂ ਨੂੰ ਬਾਅਦ ਵਿਚ 24 ਮਾਰਚ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਤਬਦੀਲ ਕੀਤਾ ਗਿਆ ਜਿਥੇ ਉਨ•ਾਂ ਦੀ ਰਿਪੋਰਟ ਪਾਜੀਟਿਵ ਪਾਈ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਦੀ ਅਗਵਾਈ ਵਾਲੀ ਮੈਡੀਕਲ ਟੀਮ ਵਲੋਂ ਸਿਵਲ ਹਸਪਤਾਲ ਵਿਖੇ 14 ਦਿਨਾਂ ਤੱਕ ਇਲਾਜ ਕੀਤਾ ਗਿਆ।
ਸਿਵਲ ਹਸਪਤਾਲ ਵਿੱਚੋਂ ਇਨ•ਾਂ ਵਿਅਕਤੀਆਂ ਦੇ ਇਲਾਜ ਉਪਰੰਤ ਦੁਬਾਰਾ ਸੈਂਪਲ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਅੰਮਿਤਸਰ ਵਿਖੇ 6 ਅਪ੍ਰੈਲ ਨੂੰ ਭੇਜੇ ਗਏ ਸਨ ਜਿਨਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਇਸੇ ਤਰ•ਾਂ 7 ਅਪ੍ਰੈਲ ਨੂੰ ਇਕ ਵਿਅਕਤੀ ਦਾ ਸੈਂਪਲ ਦੁਬਾਰਾ ਜਾਂਚ ਲਈ ਭੇਜਿਆ ਗਿਆ ਸੀ ਅਤੇ ਰਿਪੋਰਟ ਨੈਗੇਟਿਵ ਆਉਣ ‘ਤੇ ਇਨ•ਾਂ ਤਿੰਨਾਂ ਨੂੰ ਸਿਵਲ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ।
ਇਨ•ਾਂ ਮਰੀਜ਼ਾਂ ਵਲੋਂ ਸਿਵਲ ਹਸਪਤਾਲ ਵਿਖੇ ਦਿੱਤੀ ਗਈ ਇਲਾਜ ਦੀ ਸਹੂਲਤ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਉਨ•ਾਂ ਸਾਰੇ ਮੈਡੀਕਲ ਅਤੇ ਪੈਰਾ ਮੈਡੀਕਲ ਅਮਲੇ ਦਾ ਧੰਨਵਾਦ ਕੀਤਾ ਜਿਨਾ ਵਲੋਂ ਉਨਾਂ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਕੀਤੀ ਗਈ। ਇਸ ਮੌਕੇ ਇਨ•ਾਂ ਮਰੀਜ਼ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵੀ ਇਸ ਔਖੀ ਘੜੀ ਵਿੱਚ ਪੁਖ਼ਤਾ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਮਨਦੀਪ ਕੌਰ ਮਾਂਗਟ ਨੇ ਇਨ•ਾਂ ਮਰੀਜਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਦੌਰਾਨ ਲੋਕਾਂ ਨੂੰ ਬਚਾਉਣ ਲਈ ਇਹ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ•ਾਂ ਕਿਹਾ ਕਿ ਡਾਕਟਰੀ ਅਮਲੇ ਦੀ ਲਗਨ ਅਤੇ ਪੰਜਾਬ ਅਤੇ ਖਾਸ ਕਰਕੇ ਜਲੰਧਰ ਵਾਸੀਆਂ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਇਸ ਮਹਾਂਮਾਰੀ ਵਿਰੁੱਧ ਲੜਾਈ ਜਿੱਤ ਲਈ ਜਾਵੇਗੀ।.ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਵਚਨਬੱਧ ਹੈ।
ਉਨ•ਾਂ ਕਿਹਾ ਕਿ ਉਨ•ਾਂ ਲਈ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਹ ਮਰੀਜ਼ ਜਲਦੀ ਠੀਕ ਹੋ ਗਏ ਹਨ। ਉਨ•ਾਂ ਕਿਹਾ ਕਿ ਹੁਣ ਤਿੰਨ ਮਰੀਜ਼ ਜਿਨਾਂ ਵਿੱਚ ਇਕ ਮਰੀਜ਼ ਜੋ ਇਲਾਜ ਲਈ ਅੱਜ ਹੀ ਸਿਵਲ ਹਸਪਤਾਲ ਵਿਖੇ ਦਾਖਲ ਹੋਇਆ ਹੈ ਦਾ ਇਲਾਜ ਚੱਲ ਰਿਹਾ ਹੈ। ਉਨ•ਾਂ ਕਿਹਾ ਕਿ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵਲੋਂ ਇਸ ਔਖੀ ਘੜੀ ਦੌਰਾਨ ਅਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਈ ਜਾ ਰਹੀ ਹੈ।
———————–