ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ
ਚੰਡੀਗੜ੍ਹ,10ਮਈ(ਵਿਸ਼ਵ ਵਾਰਤਾ)-ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। 9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ‘ਤੇ ਜ਼ਿਲ੍ਹੇ ਦੇ 16 ਲੱਖ 21 ਹਜ਼ਾਰ ਵੋਟਰ ਨਵੇਂ ਸੰਸਦ ਮੈਂਬਰ ਦੀ ਚੋਣ ਕਰਨਗੇ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਆ ਲਈ ਜ਼ਿਲ੍ਹੇ ਵਿੱਚ 70 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪਹਿਲੀ ਵਾਰ ਸਾਰੇ ਬੂਥਾਂ ‘ਤੇ ਵੈੱਬ ਕਾਸਟਿੰਗ ਹੋਵੇਗੀ। 166 ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਗਏ ਹਨ। ਗਲੋਬਲ ਪੋਜ਼ੀਸ਼ਨਿੰਗ ਸਿਸਟਮ (ਜੀਪੀਐਸ) ਦੀ ਵਰਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਲੈ ਕੇ ਜਾਣ ਵਾਲੇ 703 ਵਾਹਨਾਂ ਨੂੰ ਟਰੈਕ ਕਰਨ ਲਈ ਕੀਤੀ ਜਾਵੇਗੀ। ਹਰ ਵਿਧਾਨ ਸਭਾ ਹਲਕੇ ਵਿੱਚ ਤਿੰਨ ਫਲਾਇੰਗ ਸਕੁਐਡ ਤਾਇਨਾਤ ਕੀਤੇ ਜਾਣਗੇ। ਇਸ ਤਰ੍ਹਾਂ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 27 ਉਡਣ ਦਸਤੇ ਤਾਇਨਾਤ ਕੀਤੇ ਜਾਣਗੇ। ਜਲੰਧਰ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 16,21,759 ਵੋਟਰ ਹਨ, ਜਿਨ੍ਹਾਂ ਵਿੱਚ 8,44,904 ਪੁਰਸ਼ ਵੋਟਰ ਹਨ, ਜਦੋਂ ਕਿ ਮਹਿਲਾ ਵੋਟਰਾਂ ਦੀ ਗਿਣਤੀ 7,76,855 ਹੈ। ਜਲੰਧਰ ਵਿੱਚ 5 ਦਿਹਾਤੀ ਅਤੇ 4 ਸ਼ਹਿਰੀ ਵਾਰਡ ਹਨ।
80 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ (38,313), ਦਿਵਯਾਂਗ ਅਤੇ ਕੋਵਿਡ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। 888 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਵੋਟ ਪਾਈ ਹੈ।