ਜਲੰਧਰ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ)-ਜਲੰਧਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ। ਵਰਨਣਯੋਗ ਹੈ ਕਿ ਸੁਖਬੀਰ ਬਾਦਲ ਦੇ ਰੈਲੀ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਕਾਲੇ ਝੰਡਿਆਂ ਨਾਲ ਇਕੱਠੇ ਹੋ ਗਏ ।
ਦੱਸ ਦੱਈਏ ਕਿ ਕਿ ਕੁਝ ਸਮਾਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਅਕਾਲੀ ਦਲ ਨੂੰ ਰੈਲੀਆਂ ਨਾ ਕਰਨ ਲਈ ਕਿਹਾ ਗਿਆ ਸੀ ਤਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ‘ਗੱਲ ਪੰਜਾਬ ਦੀ’ ਦੇ ਤਹਿਤ 100 ਦਿਨਾਂ ਦੀਆਂ ਰੈਲੀਆਂ ਨੂੰ ਰੋਕ ਦਿੱਤਾ ਸੀ।
ਅੱਜ ਦੀ ਰੈਲੀ ਲਈ ਭੜਕੇ ਕਿਸਾਨਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਲਖੀਮਪੁਰ ਹਿੰਸਕ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਨਹੀਂ ਕਰਨੀਆਂ ਚਾਹੀਦੀਆਂ। ਕਿਸਾਨਾਂ ਨੇ ਕਿਹਾ ਕਿ ਰਾਜਨੀਤਿਕ ਆਗੂ ਉੱਤਰ ਪ੍ਰਦੇਸ਼ ਜਾ ਕੇ ਰਾਜਨੀਤੀ ਕਰ ਰਹੇ ਹਨ। ਜੇਕਰ ਅਕਾਲੀ ਦਲ ਕਿਸਾਨਾਂ ਬਾਰੇ ਸੋਚਦਾ ਤਾਂ ਇਹ ਸਿਆਸੀ ਰੈਲੀਆਂ ਕਰਨ ਦੇ ਸਮਰਥਨ ਵਿੱਚ ਨਾ ਹੁੰਦਾ।






















