ਜਲੰਧਰ ਵਿੱਚ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ
ਕਈ ਝੁੱਗੀਆਂ ਸੜ ਕੇ ਸਵਾਹ,ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਜਲੰਧਰ ਦੇ ਪੀ.ਪੀ.ਆਰ ਮਾਲ ਦੇ ਨਾਲ ਲੱਗਦੇ ਇਲਾਕੇ ਵਿਚ ਸਥਿਤ ਇੱਕ ਕਬਾੜ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ।ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਇੰਨੀਂ ਭਿਆਨਕ ਸੀ ਕਿ ਨਾਲ ਲੱਗਦੀਆਂ ਝੋਪੜੀਆਂ ਵੀ ਇਸਦੀ ਲਪੇਟ ਵਿੱਚ ਆ ਗਈਆਂ। ਝੋਪੜੀਆਂ ਦੇ ਨਾਲ ਨਾਲ ਉਹਨਾਂ ਵਿੱਚ ਪਿਆ ਸਮਾਨ ਵੀ ਸੜ ਕੇ ਸਵਾਹ ਹੋ ਗਿਆ। ਮੌਕੇ ਤੇ ਪਹੁੰਚੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨਾਲ ਮਿਲ ਕੇ ਸਥਾਨਕ ਲੋਕਾਂ ਵੱਲੋਂ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ।