ਜਲੰਧਰ, 27 ਮਈ : ਜਲੰਧਰ ਵਿਖੇ 3 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਬੱਚੀ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।
ਉੱਧਰ ਪੁਲਿਸ ਵਲੋਂ ਪੀੜਤ ਬੱਚੀ ਦੇ ਪਿਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੜੌਸੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।