ਚੰਡੀਗੜ੍ਹ, 6 ਫਰਵਰੀ (ਵਿਸ਼ਵ ਵਾਰਤਾ) : ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਪਰਚਿਆਂ ਉਤੇ ਆਧਾਰਿਤ ਪੰਜਵੀਂ ਅੰਤਰਿਮ ਰਿਪੋਰਟ ਸੌਂਪ ਦਿੱਤੀ ਹੈ|
ਰਿਟ. ਜਸਟਿਸ ਮਹਿਤਾਬ ਗਿੱਲ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਹ ਰਿਪੋਰਟ ਸੌਂਪੀ ਹੈ|
ਇਸ ਤੋਂ ਪਹਿਲਾਂ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਪਿਛਲੀ ਅਕਾਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਨਾਲ ਸਬੰਧਤ ਆਪਣੀ ਚੌਥੀ ਅੰਤ੍ਰਿਮ ਰਿਪੋਰਟ ਦਸੰਬਰ ਮਹੀਨੇ ਸੌਂਪਦਿਆਂ ਇਸ ਦੌਰਾਨ 112 ਸ਼ਿਕਾਇਤਾਂ ਦੀ ਕੀਤੀ ਜਾਂਚ ਵਿੱਚੋਂ 30 ਕੇਸਾਂ ’ਤੇ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਸੀ।