• ਗਵਾਹਾਂ ਦੇ ਬਿਆਨ ਦਰਜ ਕਰਨ ਲਈ 25 ਅਪਰੈਲ ਨੂੰ ਕਮਿਸ਼ਨ ਜਾਏਗਾ ਮਾਲੇਰਕੋਟਲਾ
ਚੰਡੀਗੜ, 17 ਅਪਰੈਲ (ਵਿਸ਼ਵ ਵਾਰਤਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਕੀਤਾ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ ਗਵਾਹਾਂ ਦੇ ਬਿਆਨ ਦਰਜ ਕਰਨ ਲਈ 18 ਅਪਰੈਲ 2018 ਨੂੰ ਜ਼ਿਲਾ ਸੰਗਰੂਰ ਅਤੇ 25 ਅਪਰੈਲ ਨੂੰ ਮਾਲੇਰਕੋਟਲਾ ਜਾਵੇਗਾ।
ਇਹ ਖੁਲਾਸਾ ਕਰਦਿਆਂ ਕਮਿਸ਼ਨ ਦੇ ਬੁਲਾਰੇ ਨੇ ਕਿਹਾ ਕਿ ਜਾਂਚ ਕਮਿਸ਼ਨ ਹੁਣ ਤੱਕ ਐਸ.ਏ.ਐਸ. ਨਗਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), ਫਤਹਿਗੜ ਸਾਹਿਬ, ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਬਰਨਾਲਾ, ਲੁਧਿਆਣਾ, ਜਲੰਧਰ ਤੇ ਮੋਗਾ ਜ਼ਿਲਿਆਂ ਦਾ ਦੌਰਾ ਕਰ ਚੁੱਕਿਆ ਹੈ। ਸੰਗਰੂਰ ਤੇ ਮਾਲੇਰਕੋਟਲਾ ਵਿੱਚ ਬੇਅਦਬੀ ਵਾਲੀਆਂ ਘਟਨਾਵਾਂ ਨਾਲ ਸਬੰਧਤ ਥਾਵਾਂ ਦੇ ਦੌਰੇ ਦੌਰਾਨ ਕਮਿਸ਼ਨ ਉਨਾਂ ਗਵਾਹਾਂ ਦੇ ਬਿਆਨ ਦਰਜ ਕਰੇਗਾ, ਜਿਹੜੇ ਬਿਆਨ ਦਰਜ ਕਰਵਾਉਣ ਦੇ ਇੱਛੁਕ ਹੋਣਗੇ।
ਬੁਲਾਰੇ ਨੇ ਅੱਗੇ ਕਿਹਾ ਕਿ ਕਮਿਸ਼ਨ ਸਾਹਮਣੇ ਬਿਆਨ ਦਰਜ ਕਰਵਾਉਣ ਦਾ ਚਾਹਵਾਨ ਕੋਈ ਵੀ ਵਿਅਕਤੀ ਦੱਸੀਆਂ ਮਿਤੀਆਂ ਨੂੰ ਸੰਗਰੂਰ/ਮਾਲੇਰਕੋਟਲਾ ਵਿੱਚ ਕਮਿਸ਼ਨ ਸਾਹਮਣੇ ਜਾਂ ਕਿਸੇ ਵੀ ਕੰਮ ਵਾਲੇ ਦਿਨ ਕਮਿਸ਼ਨ ਦੇ ਦਫ਼ਤਰ ਟਾਵਰ ਨੰਬਰ 5, ਚੌਥੀ ਮੰਜ਼ਿਲ, ਵਣ ਭਵਨ, ਸੈਕਟਰ-68, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੁਹਾਲੀ ਵਿੱਚ ਪੇਸ਼ ਹੋ ਸਕਦਾ ਹੈ।
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-ਪਟਿਆਲਾ ਦੇ ਪਿੰਡ ਚਤਰ...