ਜ਼ਿਲ੍ਹਾ ਮਾਨਸਾ ਪ੍ਰਾਈਵੇਟ ਬੱਸ ਅਪਰੇਟਰਜ਼ ਐਸੋਸੀਏਸ਼ਨ ਨੇ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੀ ਹਮਾਇਤ

ਮਾਨਸਾ 7 ਦਸੰਬਰ (ਵਿਸ਼ਵ ਵਾਰਤਾ)- ਜ਼ਿਲ੍ਹਾ ਮਾਨਸਾ ਪ੍ਰਾਈਵੇਟ ਬੱਸ ਅਪਰੇਟਰਜ਼ ਐਸੋਸੀਏਸ਼ਨ ਦੇ ਸਰਪ੍ਰਸਤ ਸ੍ਰ ਤੇਜਾ ਸਿੰਘ ਪੱਖੋ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਨੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਦੇਸ਼ ਵਿਆਪੀ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ 8 ਦਸੰਬਰ ਨੂੰ ਸਾਰੇ ਜ਼ਿਲ੍ਹੇ ਵਿੱਚ ਬੱਸ ਸੇਵਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਹਰ ਤਰਾਂ ਦੀ ਹਮਾਇਤ ਕਰਦੇ ਹਨ ਅਤੇ ਅੰਦੋਲਨ ਦੀ ਤਨ ਮਨ ਧਨ ਨਾਲ ਸਹਾਇਤਾ ਕਰਦੇ ਹਨ।




















