• Latest
  • Trending
ਜਾਖੜ ਕਾਂਗਰਸ ਸਰਕਾਰ ਨੂੰ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ ਲਈ ਕਹਿਣ : ਮਜੀਠੀਆ

ਜਾਖੜ ਕਾਂਗਰਸ ਸਰਕਾਰ ਨੂੰ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ ਲਈ ਕਹਿਣ : ਮਜੀਠੀਆ

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

46 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

57 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

1 hour ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਖੜ ਕਾਂਗਰਸ ਸਰਕਾਰ ਨੂੰ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ ਲਈ ਕਹਿਣ : ਮਜੀਠੀਆ

June 11, 2018
in ਪੰਜਾਬ
ਜਾਖੜ ਕਾਂਗਰਸ ਸਰਕਾਰ ਨੂੰ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ ਲਈ ਕਹਿਣ : ਮਜੀਠੀਆ

ਕਿਹਾ ਕਿ ਸਰਕਾਰ ਦੇ ਝੋਨੇ ਦੀ ਲੁਆਈ ਲਟਕਾਉਣ ਦੇ ਫੈਸਲੇ ਨੇ ਇਕ ਹੋਰ ਸੰਕਟ ਖੜਾ ਕਰ ਦਿੱਤਾ ਹੈ। 10 ਜੂਨ ਤੋਂ ਬੀਜੇ ਜਾ ਰਹੇ ਝੋਨੇ ਦੀ ਸਲਾਮਤੀ ਲਈ 

ਸਰਕਾਰ ਨੂੰ ਤੁਰੰਤ ਬਿਜਲੀ ਦੀ ਨਿਰਵਿਘਨ ਸਪਲਾਈ ਸ਼ੁਰੂ ਕਰਨ ਲਈ ਕਿਹਾ

ਚੰਡੀਗੜ 11 ਜੂਨ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਨੂੰ ਕਿਹਾ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ ਉੱਤੇ ਟੈਕਸ ਘਟਾਏ ਜਾਣ ਦੇ ਮੁੱਦੇ ਉੱਪਰ ਨਕਲੀ ਰੋਸ ਪ੍ਰਦਰਸ਼ਨ ਕਰਨੇ ਬੰਦ ਕਰ ਦੇਣ ਅਤੇ ਇਸ ਦੀ ਬਜਾਇ ਇਹਨਾਂ ਪੈਟਰੋਲੀਅਮ ਵਸਤਾਂ ਉੱਤੇ ਵੈਟ ਘਟਾਉਣ ਲਈ ਕਾਂਗਰਸ ਸਰਕਾਰ ਉੱਤੇ ਦਬਾਅ ਪਾਉਣ ਅਤੇ ਆਮ ਆਦਮੀ ਨੂੰ 20 ਰੁਪਏ ਪ੍ਰਤੀ ਲੀਟਰ ਦੀ ਤੁਰੰਤ ਰਾਹਤ ਦਿਵਾਉਣ।

ਪ੍ਰਦੇਸ਼ ਕਾਂਗਰਸ ਦੁਆਰਾ ਕੀਤੇ ਜਾ ਰਹੇ ਜਾਅਲੀ ਪ੍ਰਦਰਸ਼ਨਾਂ ਬਾਰੇ ਟਿੱਪਣੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੀਪੀਸੀਸੀ ਪ੍ਰਧਾਨ ਸੁਨੀਲ ਜਾਖੜ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਕਿਉਂ ਇਸ ਤਰ•ਾਂ ਧੋਖੇਬਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਤੁਸੀਂ ਚਾਹੁੰਦੇ ਹੋ ਕਿ ਕੇਂਦਰ ਪੈਟਰੋਲ ਅਤੇ ਡੀਜ਼ਲ ਉਤੇ ਐਕਸਾਈਜ਼ ਡਿਊਟੀ ਘਟਾ ਦੇਵੇ, ਜਿਸ ਬਾਰੇ ਪਹਿਲਾਂ ਤੋਂ ਵਿਚਾਰ ਕੀਤਾ ਜਾ ਰਿਹਾ ਹੈ, ਪਰ ਤੁਸੀਂ ਆਪਣੀ ਸਰਕਾਰ ਉੱਤੇ ਇਸ ਗੱਲ ਲਈ ਦਬਾਅ ਪਾਉਣ ਤੋਂ ਇਨਕਾਰੀ ਹੋ ਕਿ ਉਹ ਇਹਨਾਂ ਦੋਵੇਂ ਵਸਤਾਂ ਉੱਤੇ ਸੂਬਾਈ ਟੈਕਸ ਨੂੰ ਘੱਟ ਕਰ ਦੇਵੇ। ਪੰਜਾਬ ਅੰਦਰ ਇਹ ਟੈਕਸ ਪੂਰੇ ਉੱਤਰੀ ਭਾਰਤ ਨਾਲੋਂ ਜ਼ਿਆਦਾ ਹੈ ਅਤੇ ਪੂਰੇ ਮੁਲਕ ਅੰਦਰ ਸਭ ਤੋਂ ਵੱਧ ਟੈਕਸ ਲਾਉਣ ਵਾਲੇ ਰਾਜਾਂ ਵਿਚ ਪੰਜਾਬ ਤੀਜੇ ਸਥਾਨ ਉੱਤੇ ਹੈ। ਉਹਨਾਂ ਕਿਹਾ ਕਿ ਇਸ ਨੂੰ ਪੈਨ ਦੀ ਇੱਕ ਘੁੱਗੀ ਮਾਰ ਕੇ ਹਟਾਇਆ ਜਾ ਸਕਦਾ ਹੈ। ਤੁਹਾਡੇ ਤੋਂ ਉਮੀਦ ਸੀ ਕਿ ਤੁਸੀਂ ਆਮ ਆਦਮੀ ਨੂੰ ਇਹ ਰਾਹਤ ਦਿਲਵਾਓਗੇ। ਪਰ ਤੁਸੀਂ ਆਪਣੀ ਕਥਨੀ ਨੂੰ ਅਮਲੀ ਜਾਮਾ ਪਹਿਣਾਉਣ ਅਤੇ ਤੁਰੰਤ ਅਜਿਹੀ ਰਾਹਤ ਦੇਣ ਦੀ ਥਾਂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹੋ।

ਅਕਾਲੀ ਆਗੂ ਨੇ ਕਿਹਾ ਕਿ  ਜਾਖੜ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਇਸ ਦਲੀਲ ਨੂੰ ਕਿਉਂ ਸਵੀਕਾਰ ਕੀਤਾ ਸੀ ਕਿ ਉਹ ਪੈਟਰੋਲ ਅਤੇ ਡੀਜ਼ਲ ਉੱਤੇ ਇੱਕ ਪੈਸਾ ਵੀ ਵੈਟ ਨਹੀਂ ਘਟਾਉਣਗੇ। ਉਹਨਾਂ ਕਿਹਾ ਕਿ ਜਾਖੜ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਕਾਂਗਰਸ ਸਰਕਾਰ ਕੇਰਲਾ ਵੱਲੋਂ ਦਿੱਤੀ ਰਾਹਤ ਵਾਂਗ ਹੀ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਘੱਟ ਕਰੇਗੀ। ਪਰੰਤੂ ਜਦੋਂ ਮਨਪ੍ਰੀਤ ਬਾਦਲ ਨੇ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਘਟਾਉਣ ਤੋਂ ਕੋਰੀ ਨਾਂਹ ਕਰ ਦਿੱਤੀ ਤਾਂ ਉਹਨਾਂ ਨੇ ਵਿੱਤ ਮੰਤਰੀ ਨੂੰ ਆਮ ਆਦਮੀ ਨੂੰੂ ਕੋਈ ਵੀ ਰਾਹਤ ਨਾ ਦੇਣ ਲਈ ਘੇਰਨ  ਦੀ ਥਾਂ ਸਸਤੀ ਸ਼ੋਹਰਤ ਹਾਸਿਲ ਕਰਨ ਵਾਸਤੇ ਫਜ਼ੂਲ ਦੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਕਾਂਗਰਸ ਦੀਆਂ ਇਹਨਾਂ ਦੋਗਲੀਆਂ ਕਾਰਵਾਈਆਂ ਕਰਕੇ ਪੰਜਾਬੀ ਖੁਦ ਨੂੰ ਠੱਗੇ ਮਹਿਸੂਸ ਕਰ ਰਹੇ ਹਨ।

ਕਾਂਗਰਸ ਸਰਕਾਰ ਦੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਝੋਨੇ ਦੀ ਲੁਆਈ 20 ਜੂਨ ਤਕ ਲਟਕਾਉਣ ਦੇ ਤੁਗ਼ਲਕੀ ਫੁਰਮਾਨ ਬਾਰੇ ਟਿੱਪਣੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਫੈਸਲੇ ਕਾਂਗਰਸੀ ਹਕੂਮਤ ਵੱਲੋਂ ਹੀ ਲਏ ਜਾਂਦੇ ਹਨ। ਉਹਨਾਂ ਕਿਹਾ ਕਿ ਸਰਕਾਰ ਉਹਨਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾਉਂਦੀ ਜਾਪਦੀ ਹੈ, ਜਿਹੜੇ ਪਹਿਲਾਂ ਹੀ ਕਾਂਗਰਸ ਵੱਲੋਂ ਕੀਤੇ ਵਾਅਦੇ ਮੁਤਾਬਿਕ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੀ ਸਕੀਮ ਲਾਗੂ ਨਾ ਕੀਤੇ ਜਾਣ ਕਰਕੇ ਵੱਡੀ ਗਿਣਤੀ ਵਿਚ ਖੁਦਕੁਸ਼ੀਆਂ ਕਰ ਰਹੇ ਹਨ। ਹੁਣ ਝੋਨੇ ਦੀ ਲੁਆਈ ਪਛਾੜ ਕੇ ਇਕ ਨਵਾਂ ਸੰਕਟ ਖੜ•ਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛੇਤੀ ਲਾਈ ਗਈ ਝੋਨੇ ਦੀ ਫਸਲ ਵਿਚ ਨਮੀ ਦੀ ਮਾਤਰਾ ਵਧ ਜਾਵੇਗੀ ਅਤੇ ਪੰਜਾਬ ਦਾ ਇਹ ਝੋਨਾ ਕਿਸੇ ਵੀ ਮੰਡੀ ਵਿਚ ਨਹੀਂ ਵਿਕੇਗਾ।

ਕਾਂਗਰਸ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਿਵਹਾਰਕ  ਢੰਗ ਨਾਲ ਸਮਝਣ ਲਈ ਆਖਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪੁਰਾਣੇ ਨਿਰਦੇਸ਼ਾਂ ਅਨੁਸਾਰ ਮਾਲਵਾ ਦੇ ਕਾਫੀ ਹਿੱਸਿਆਂ ਵਿਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਹੁਣ ਖੇਤੀ ਸੈਕਟਰ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣੀ ਚਾਹੀਦੀ ਹੈ।  ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ, ਪਿਛਥਲੇ ਦੋ ਦਿਨਾਂ ਦੌਰਾਨ ਲਾਈ ਗਈ ਝੋਨੇ ਦੀ ਫਸਲ ਵਾਲੇ ਖੇਤ ਸੁੱਕ ਜਾਣਗੇ  ਅਤੇ ਇਸ ਦਾ ਨਤੀਜਾ ਇੱਕ ਬਹੁਤ ਵੱਡੇ ਮਨੁੱਖੀ ਦੁਖਾਂਤ ਦੇ ਰੂਪ ਵਿਚ ਸਾਹਮਣੇ ਆਵੇਗਾ।

ਸਰਦਾਰ ਮਜੀਠੀਆ ਨੇ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਜਾਅਲੀ ਗਤੀਵਿਧੀਆਂ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਥਾਂ ਆਪਣੇ ਸਮੇਂ ਦੀ ਸਹੀ ਵਰਤੋਂ ਕਰਦੇ ਹੋਏ ਪੰਜਾਬ ਸਰਕਾਰ ਨੂੰ ਇਹਨਾਂ ਜਰੂਰੀ ਮੁੱਦਿਆਂ ਤੋਂ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਕਿਰਪਾ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਪ੍ਰਤੀ ਥੋੜ•ੇ ਸੰਵੇਦਨਸ਼ੀਲ ਹੋ ਜਾਓ ਅਤੇ ਆਪਣੀ ਸਰਕਾਰ ਨੂੰ ਬਿਨਾਂ ਆਮ ਸਹਿਮਤੀ ਤੋਂ ਲਏ ਅਣਮਨੁੱਖੀ ਤੁਗ਼ਲਕੀ ਫੈਸਲੇ ਲਾਗੂ ਕਰਨ ਤੋਂ ਰੋਕੋ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

by Ranjit Singh
4 weeks ago
0

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 