ਸੁਨੀਲ ਜਾਖੜ ਖਿਲਾਫ ਕਾਂਗਰਸ ਅਨੁਸ਼ਾਸ਼ਨ ਕਮੇਟੀ ਦੀ ਕਾਰਵਾਈ,ਨੋਟਿਸ ਕੀਤਾ ਜਾਰੀ
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤਾ)-ਕਾਂਗਰਸ ਅਨੁਸ਼ਾਸ਼ਨ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਉਹਨਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਉਹਨਾਂ ਵੱਲੋਂ ਦਿੱਤੇ ਇੱਕ ਬਿਆਨ ਨੂੰ ਲੈ ਕੇ ਕਈ ਆਗੂਆਂ ਨੇ ਦਲਿਤਾਂ ਦੇ ਅਪਮਾਨ ਦਾ ਉਹਨਾਂ ਤੇ ਇਲਜ਼ਾਮ ਲਗਾਇਆ ਸੀ। ਜਿਸ ਨੂੰ ਲੈ ਕੇ ਪਿਛਲੇ ਦਿਨਾਂ ਵਿੱਚ ਕਾਫੀ ਚਰਚਾ ਛਿੜੀ ਹੋਈ ਸੀ।