• Latest
  • Trending
ਜਾਖੜ ਸੁਰਖੀਆਂ ਬਟੋਰਨ ਲਈ ਨਾਟਕੀ ਰੋਸ ਪ੍ਰਦਰਸ਼ਨਾਂ ਤੋਂ ਗੁਰੇਜ਼ ਕਰੇ : ਅਕਾਲੀ ਦਲ

ਜਾਖੜ ਸੁਰਖੀਆਂ ਬਟੋਰਨ ਲਈ ਨਾਟਕੀ ਰੋਸ ਪ੍ਰਦਰਸ਼ਨਾਂ ਤੋਂ ਗੁਰੇਜ਼ ਕਰੇ : ਅਕਾਲੀ ਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

8 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

9 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

9 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

9 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

10 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

11 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਖੜ ਸੁਰਖੀਆਂ ਬਟੋਰਨ ਲਈ ਨਾਟਕੀ ਰੋਸ ਪ੍ਰਦਰਸ਼ਨਾਂ ਤੋਂ ਗੁਰੇਜ਼ ਕਰੇ : ਅਕਾਲੀ ਦਲ

July 24, 2018
in ਪੰਜਾਬ
ਜਾਖੜ ਸੁਰਖੀਆਂ ਬਟੋਰਨ ਲਈ ਨਾਟਕੀ ਰੋਸ ਪ੍ਰਦਰਸ਼ਨਾਂ ਤੋਂ ਗੁਰੇਜ਼ ਕਰੇ : ਅਕਾਲੀ ਦਲ

ਜਾਖੜ ਸੁਰਖੀਆਂ ਬਟੋਰਨ ਲਈ ਨਾਟਕੀ ਰੋਸ ਪ੍ਰਦਰਸ਼ਨਾਂ ਤੋਂ ਗੁਰੇਜ਼ ਕਰੇ : ਅਕਾਲੀ ਦਲ

  • ਕਿਹਾ ਕਿ ਪੰਜਾਬੀਆਂ ਨੂੰ ਦੱਸੇ ਕਿ ਕਾਂਗਰਸ ਸਰਕਾਰ ‘ਘਰ ਘਰ ਨੌਕਰੀ’ ਅਤੇ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕਿਉਂ ਪੂਰਾ ਨਹੀ ਕਰ ਰਹੀ ਹੈ
  • ਰਵਨੀਤ ਬਿੱਟੂ ਨੂੰ ਕਿਹਾ ਕਿ ਉਸ ਨੇ ਆਪਣੇ ਹਲਕੇ ਦੇ ਨੌਜਵਾਨਾਂ ਨੌਕਰੀਆਂ ਦਿਵਾਉਣ ਲਈ ਮੁੱਖ ਮੰਤਰੀ ਉੱਤੇ ਦਬਾਅ ਪਾਉਣ ਦੀ ਬਜਾਇ ਉਮਰ ਦੀ ਹੱਦ ਪਾਰ ਕਰ ਚੁੱਕੇ ਆਪਣੇ ਭਰਾ ਨੂੰ ਡੀਐਸਪੀ ਲਗਵਾਉਣ ਲਈ ਸਰਕਾਰ ਕੋਲੋਂ ਨਿਯਮਾਂ ਦੀ ਅਣਦੇਖੀ ਕਿਉਂ ਕਰਵਾਈ?

ਚੰਡੀਗੜ, 24 ਜੁਲਾਈ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਆਖਿਆ ਹੈ ਕਿ ਉਹ ਸਸਤੀ ਸ਼ੁਹਰਤ ਹਾਸਿਲ ਕਰਨ ਲਈ ਹੋਛੇ ਹਥਕੰਡਿਆਂ ਤੋਂ ਗੁਰੇਜ਼ ਕਰੇ ਅਤੇ ਪੰਜਾਬੀਆਂ ਨੂੰ ਦੱਸੇ ਕਿ ਕਾਂਗਰਸ ਸਰਕਾਰ ਆਪਣਾ  ‘ਘਰ ਘਰ ਨੌਕਰੀ’ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕਿਉਂ ਪੂਰਾ ਨਹੀ ਕਰ ਰਹੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੁਨੀਲ ਜਾਖੜ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਪੰਜਾਬ ਸਰਕਾਰ ਉੱਤੇ ਦਬਾਅ ਪਾਉਣ ਦੀ ਬਜਾਇ ਸੰਸਦ ਦੇ ਸਾਹਮਣੇ ਨੌਜਵਾਨਾਂ ਲਈ ਨੌਕਰੀਆਂ ਦੀ ਮੰਗ ਕਰਕੇ ਹੋਛੇ ਢੰਗ ਨਾਲ ਸੁਰਖੀਆਂ ਬਟੋਰਨ ਵਿਚ ਰੁੱਝਿਆ ਹੋਇਆ ਹੈ। ਉਹਨਾਂ ਕਿਹਾ ਕਿ ਪੀਸੀਸੀਸੀ ਪ੍ਰਧਾਨ ਪੰਜਾਬ ਸਰਕਾਰ ਕੋਲੋਂ  ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਵਿਚ ਆਪਣੀ ਨਾਕਾਮੀ ਨੂੰ ਲੁਕੋਣ ਵਾਸਤੇ ਨਾਟਕੀ ਰੋਸ ਪ੍ਰਦਰਸ਼ਨ ਕਰਨ ਗਿੱਝ ਗਿਆ ਹੈ। ਪਹਿਲਾਂ ਉਸ ਨੇ ਉੱਤਰੀ ਭਾਰਤ ਵਿਚ ਪੈਟਰੋ ਵਸਤਾਂ ਉੱਤੇ ਸਭ ਤੋਂ ਵੱਧ ਟੈਕਸ ਲੈਣ ਵਾਲੀ ਕਾਂਗਰਸ ਸਰਕਾਰ ਤੋਂ ਇੱਕ ਪੈਸਾ ਵੀ ਟੈਕਸ ਘਟਵਾਉਣ ਵਿਚ ਨਾਕਾਮ ਰਹਿਣ ਮਗਰੋਂ ਪੈਟਰੋਲ ਅਤੇ ਡੀਜ਼ਲ ਦੀ ਉੱਚੀਆਂ ਕੀਮਤਾਂ ਨੂੰ ਲੈ ਕੇ ਅਜਿਹਾ ਨਾਟਕੀ ਪ੍ਰਦਰਸ਼ਨ ਕੀਤਾ ਸੀ। ਹੁਣ ਉਹ ਦੁਬਾਰਾ ਇੱਕ ਚਰਖਾ ਲੈ ਕੇ ਨੌਕਰੀਆਂ ਮੰਗਣ ਲਈ ਦਿੱਲੀ ਪੁੱਜ ਗਿਆ ਹੈ। ਉਸ ਨੂੰ ਇਸ ਗੱਲ ਦਾ ਬਿਲਕੁੱਲ ਵੀ ਅਹਿਸਾਸ ਨਹੀਂ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣਾ ਉਸ ਦਾ ਫਰਜ਼ ਹੈ।

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਾਖੜ ਨੇ ‘ਕੈਪਟਨ ਨੇ ਸਹੁੰ ਚੁੱਕੀ, ਘਰ ਘਰ ਨੌਕਰੀ ਪੱਕੀ’ ਦਾ ਨਾਅਰਾ ਲਗਾਇਆ ਸੀ। ਉਹਨਾਂ ਕਿਹਾ ਕਿ ਹੁਣ ਡੇਢ ਸਾਲ ਦਾ ਸਮਾਂ ਬੀਤਣ ਮਗਰੋਂ ਪੰਜਾਬ ਵਿਚ ਸਿਰਫ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਉਮਰ ਦੀ ਹੱਦ ਲੰਘਾ ਚੁੱਕੇ ਪੋਤੇ ਨੂੰ ਹੀ ਡੀਐਸਪੀ ਦੀ ਨੌਕਰੀ ਦਿੱਤੀ ਗਈ ਹੈ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਵਾਸਤੇ ਰਜਿਸਟਰੇਸ਼ਨ ਕਰਵਾਉਣ ਲਈ ਤਕਰੀਬਨ 19 ਲੱਖ ਨੌਜਵਾਨਾਂ ਨੇ ਦਰਖਾਸਤਾਂ ਦਿੱਤੀਆਂ ਸਨ। ਇਹਨਾਂ ਨੌਜਵਾਨਾਂ ਨੂੰ ਨਾ ਤਾਂ ਵਾਅਦੇ ਅਨੁਸਾਰ ਨੌਕਰੀਆਂ ਦਿੱਤੀਆਂ ਹਨ ਅਤੇ ਨਾ ਹੀ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਹੈ।

ਅਕਾਲੀ ਸਾਂਸਦ ਨੇ ਕਿਹਾ ਕਿ ਜਾਖੜ ਨਾਲ ਸਸਤੀ ਸ਼ੁਹਰਤ ਬਟੋਰਨ ਵਾਸਤੇ ਕੀਤੇ ਨਾਟਕ ਵਿਚ ਹਿੱਸਾ ਲੈਣ ਵਾਲੇ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਆਪਣੇ ਹਲਕੇ ਦੇ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਲਈ ਮੁੱਖ ਮੰਤਰੀ ਉਤੇ ਦਬਾਅ ਪਾਉਣ ਦੀ ਬਜਾਇ ਕਿਉਂ ਉਮਰ ਦੀ ਹੱਦ ਲੰਘਾ ਚੁੱਕੇ ਆਪਣੇ ਭਰਾ ਨੂੰ ਡੀਐਸਪੀ ਲਗਾਉਣ ਲਈ ਸਰਕਾਰ ਉੱਤੇ ਨਿਯਮਾਂ ਦੀ ਅਣਦੇਖੀ ਕਰਨ ਦਾ ਦਬਾਅ ਪਾਇਆ? ਉਹਨਾਂ ਕਿਹਾ ਕਿ ਤੁਹਾਡੇ ਪਰਿਵਾਰ ਨੂੰ ਕਿੰਨੀਆਂ ਨੌਕਰੀਆਂ ਦੀ ਲੋੜ ਹੈ? ਤੁਸੀਂ ਸਾਂਸਦ ਹੋ, ਤੁਹਾਡਾ ਭਰਾ ਵਿਧਾਇਕ ਹੈ। ਤੁਹਾਡੇ ਅੰਕਲ ਅਤੇ ਅੰਟੀਆਂ ਮੰਤਰੀ ਰਹਿ ਚੁੱਕੇ ਹਨ। ਆਪਣੇ ਪਰਿਵਾਰ ਵਾਸਤੇ ਅਜੇ ਹੋਰ ਕਿੰਨੀਆਂ ਨੌਕਰੀਆਂ ਲੈਣ ਤੋਂ ਬਾਅਦ ਤੁਸੀਂ ਸੂਬੇ ਵਿਚਲੀ ਆਪਣੀ ਸਰਕਾਰ ਕੋਲੋਂ ਪੰਜਾਬੀਆਂ ਵਾਸਤੇ ਨੌਕਰੀਆਂ ਦੀ ਮੰਗ ਕਰਨੀ ਸ਼ੁਰੂ ਕਰੋਗੇ।

ਅਕਾਲੀ ਸਾਂਸਦ ਨੇ ਕਿਹਾ ਕਿ ਜਾਖੜ ਅਤੇ ਉਸ ਦੀ ਕੰਪਨੀ ਨੂੰ ਅਜਿਹੀ ਡਰਾਮੇਬਾਜ਼ੀ ਕਰਨ ਤੋਂ ਪਹਿਲਾਂ ਰਾਸ਼ਟਰੀ ਰੁਜ਼ਗਾਰ ਅੰਕੜਿਆਂ ਬਾਰੇ ਮੁੱਢਲੀ ਜਾਣਕਾਰੀ ਹਾਸਿਲ ਕਰ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਬੇਰੁਜ਼ਗਾਰੀ ਦੀ ਦਰ ਘਟ ਕੇ 4ਥ5 ਫੀਸਦੀ ਹੋ ਗਈ ਹੈ ਜੋ ਕਿ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੇਲੇ 9 ਫੀਸਦੀ ਸੀ।
ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਸਾਂਸਦ ਨੇ ਕਿਹਾ ਕਿ ਜਾਖੜ ਲਈ ਚੰਗਾ ਹੋਣਾ ਸੀ ਜੇਕਰ ਉਹ ਜ਼ਮੀਨੀ ਹਕੀਕਤ ਵੱਲ ਝਾਤ ਮਾਰਦਾ ਅਤੇ ਝੋਨੇ ਅਤੇ ਕਪਾਹ ਦੇ ਸਮਰਥਨ ਮੁੱਲ ਵਿਚ ਕੀਤੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ, ਜਿਸ ਨਾਲ ਕਿਸਾਨਾਂ ਨੂੰ 6 ਹਜ਼ਾਰ ਪ੍ਰਤੀ ਏਕੜ ਤੋਂ ਲੈ ਕੇ 10 ਹਜ਼ਾਰ ਪ੍ਰਤੀ ਏਕੜ ਤਕ ਦਾ ਫਾਇਦਾ ਹੋਇਆ ਹੈ। ਉਹਨਾਂ ਕਿਹਾ ਕਿ ਪਰੰਤੂ ਪੀਪੀਸੀਸੀ ਪ੍ਰਧਾਨ ਨੂੰ ਪੰਜਾਬ ਸਰਕਾਰ ਵੱਲੋਂ  ਕਿਸਾਨਾਂ, ਨੌਜਵਾਨਾਂ ਅਤੇ ਗਰੀਬਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਵਾਸਤੇ ਕੰਮ ਕਰਨ ਨਾਲੋਂ ਚਾਰ ਬੰਦੇ ਨਾਲ ਲੈ ਕੇ ਨਾਟਕੀ ਰੋਸ ਪ੍ਰਦਰਸ਼ਨ ਕਰਨਾ ਵੱਧ ਸੌਖਾ ਲੱਗਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

by Ranjit Singh
4 weeks ago
0

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 