ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਪਹਿਲਾ ਨਤੀਜਾ ਆਇਆ ਸਾਹਮਣੇ
ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੀਤੀ ਜਿੱਤ ਹਾਸਿਲ

ਦਿੱਲੀ,25 ਅਗਸਤ(ਵਿਸ਼ਵ ਵਾਰਤਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਗਿਣਤੀ ਜਾਰੀ ਹੈ। ਪਹਿਲਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਸ ਵਿੱਚ ਵਾਰਡ ਨੰਬਰ-38 ਗ੍ਰੇਟਰ ਕੈਲਾਸ਼ ਤੋਂ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ 661 ਵੋਟਾਂ ਨਾਲ ਜਿੱਤ ਹਾਸਿਲ ਕਰ ਲਈ ਹੈ। ਦੱਸ ਦਈਏ ਕਿ ਇਸ ਵਾਰ 46 ਸੀਟਾਂ ਤੇ 312 ਉਮੀਦਵਾਰਾਂ ਨੇ ਚੋਣ ਵਿੱਚ ਹਿੱਸਾ ਲਿਆ ਸੀ।






















