ਜਾਪਾਨ ਵਿੱਚ ਭੂਚਾਲ ਦੇ ਝਟਕੇ
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ)- ਉੱਤਰੀ ਜਾਪਾਨ ਦੇ ਇਵਾਤੇ ਅਤੇ ਅਓਮੋਰੀ ਪ੍ਰੀਫੈਕਚਰ ਵਿੱਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ ਮੁਤਾਬਕ ਇਸ ਭੂਚਾਲ ਦਾ ਕੇਂਦਰ ਇਵਾਤੇ ਪ੍ਰੀਫੈਕਚਰ ਦਾ ਉੱਤਰੀ ਤੱਟਵਰਤੀ ਹਿੱਸਾ ਸੀ। ਫਿਲਹਾਲ ਭੂਚਾਲ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।























