ਜਿਮਨੀ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ
ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਪ੍ਰਕਿਰਿਆ ਅੱਜ ਬਾਅਦ ਦੁਪਹਿਰ ਖ਼ਤਮ ਹੋ ਜਾਵੇਗੀ। ਹੁਣ 28 ਅਕਤੂਬਰ ਨੂੰ ਪੜਤਾਲ ਕਮੇਟੀ ਦਸਤਾਵੇਜ਼ਾਂ ਦੀ ਜਾਂਚ ਕਰੇਗੀ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਪਤਨੀ ਡਾ: ਰਜਿੰਦਰ ਕੌਰ ਅੱਜ ਡੇਰਾ ਬਾਬਾ ਨਾਨਕ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਦੇ ਨਾਲ ਹੀ ਚੱਬੇਵਾਲ ਤੋਂ ਭਾਜਪਾ ਵੱਲੋਂ ਐਲਾਨੇ ਗਏ ਉਮੀਦਵਾਰ ਸੋਹਣ ਸਿੰਘ ਠੰਡਲ ਵੀ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।