ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
ਚੰਡੀਗੜ੍ਹ,5ਮਾਰਚ (ਵਿਸ਼ਵ ਵਾਰਤਾ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅੱਜ 5 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕਤਰੇਤ, ਪਟਿਆਲਾ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸਿ਼ਪ ਮੈਨੇਜਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 05-03-2024 ਦਿਨ ਮੰਗਲਵਾਰ
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 05-03-2024 ਦਿਨ ਦਿਨ ਮੰਗਲਵਾਰ ਨੂੰ ਸਵੇਰੇ 10 ਵੱਜੇ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।