ਜੀਤਨ ਰਾਮ ਮਾਂਝੀ, ਰਾਜੀਵ ਰੰਜਨ, ਮਨੋਹਰ ਲਾਲ ਖੱਟਰ ਤੇ ਸਰਬਾਨੰਦ ਸੋਨੋਵਾਲ ਨੇ ਚੁੱਕੀ ਕੈਬਨਿਟ ਮੰਤਰੀ ਵੱਜੋਂ ਸੋਹੁੰ
ਚੰਡੀਗੜ੍ਹ ,9 ਜੂਨ (ਵਿਸ਼ਵ ਵਾਰਤਾ): ਜੀਤਨ ਰਾਮ ਮਾਂਝੀ ਨੇ ਮੋਦੀ ਸਰਕਾਰ ‘ਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ । ਉਹ ਹਮ ਪਾਰਟੀ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਹਨ। ਮਨੋਹਰ ਲਾਲ ਖੱਟਰ ਨੇ ਵੀ ਮੋਦੀ ਸਰਕਾਰ ‘ਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਜੇਡੀਯੂ ਦੇ ਆਗੂ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ । ਸਰਬਾਨੰਦ ਸੋਨੋਵਾਲ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਹ ਆਸਾਮ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ। 2001 ਵਿੱਚ ਅਸਾਮ ਤੋਂ ਵਿਧਾਇਕ ਬਣੇ। 2004 ਵਿੱਚ ਪਹਿਲੀ ਵਾਰ ਲੋਕ ਸਭਾ ਪੁੱਜੇ। ਪ੍ਰਧਾਨ ਮੰਤਰੀ ਮੋਦੀ ਦੀ ਨਵੀਂ ਟੀਮ ਵਿੱਚ 30 ਕੈਬਨਿਟ ਮੰਤਰੀ, 5 ਸੁਤੰਤਰ ਚਾਰਜ ਵਾਲੇ ਰਾਜ ਮੰਤਰੀ ਅਤੇ 36 ਰਾਜ ਮੰਤਰੀ ਸ਼ਾਮਲ ਹਨ। ਭਾਰਤ ਦੇ 24 ਰਾਜਾਂ ਦੇ ਨਾਲ-ਨਾਲ ਸਾਰੇ ਖੇਤਰਾਂ ਨੂੰ ਮੰਤਰੀ ਮੰਡਲ ਵਿੱਚ ਨੁਮਾਇੰਦਗੀ ਦਿੱਤੀ ਗਈ ਹੈ। ਸਾਰੇ ਸਮਾਜਿਕ ਸਮੂਹਾਂ ਦੀ ਲੀਡਰਸ਼ਿਪ – 27 ਓਬੀਸੀ, 10 ਐਸਸੀ, 5 ਐਸਟੀ, 5 ਘੱਟ ਗਿਣਤੀਆਂ – ਸਮੇਤ ਰਿਕਾਰਡ 18 ਸੀਨੀਅਰ ਮੰਤਰੀ ਮੰਤਰਾਲਿਆਂ ਦੀ ਅਗਵਾਈ ਕਰ ਰਹੇ ਹਨ।























