ਜੇਈਈ ਪੇਪਰ ਹੇਰਾਫੇਰੀ ਮਾਮਲੇ ‘ਚ ਸੀਬੀਆਈ ਨੇ ਦਿੱਲੀ ਸਮੇਤ ਕਈ ਥਾਵਾਂ ਤੇ ਕੀਤੀ ਛਾਪੇਮਾਰੀ
ਚੰਡੀਗੜ੍ਹ,5ਮਾਰਚ(ਵਿਸ਼ਵ ਵਾਰਤਾ)- ਸਾਲ 2021 ਦੇ ਜੇਈਈ ਵਿੱਚ ਕਥਿਤ ਤੌਰ ਤੇ ਹੇਰਾਫੇਰੀ ਮਾਮਲੇ ਵਿੱਚ ਸ਼ਨੀਵਾਰ ਨੂੰ ਸੀਬੀਆਈ ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਮਾਮਲੇ ਦੀ ਜਾਂਚ ਦੇ ਚਲਦਿਆਂ ਦਿੱਲੀ-ਐਨਸੀਆਰ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ 19 ਥਾਵਾਂ ਤੇ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਜਾਂਚ ਜਾਰੀ ਹੈ।























