ਨਵਜੋਤ ਸਿੰਘ ਸਿੱਧੂ ਦਾ ਵੱਡਾ ਐਲਾਨ
ਜੇਕਰ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਈ ਤਾਂ ਕੱਲ੍ਹ ਤੋਂ ਮੈਂ ਭੁੱਖ ਹੜਤਾਲ ਤੇ ਬੈਠਾਂਗਾ-ਨਵਜੋਤ ਸਿੱਧੂ
ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਲਖੀਮਪੁਰ ਲਈ ਮਾਰਚ ਤੋਂ ਪਹਿਲਾਂ ਇਹ ਐਲਾਨ ਕੀਤਾ ਹੈ ਕਿ ਜੇਕਰ ਲਖੀਮਪੁਰ ਘਟਨਾ ਦੇ ਆਰੋਪੀ ਮੰਤਰੀ ਦੇ ਬੇਟੇ ਦੀ ਕੱਲ੍ਹ ਤੱਕ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਉਹ ਕੱਲ੍ਹ ਤੋਂ ਹੀ ਭੁੱਖ ਹੜਤਾਲ ਤੇ ਬੈਠਣਗੇ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹਨਾਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਕੋਲ ਰੱਖੀਆਂ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਮੈਂ ਹਮੇਸ਼ਾ ਕਿਸਾਨਾਂ ਨਾਲ ਖੜ੍ਹਾ ਰਹਾਂਗਾ।






















