ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਸੀ ਸਹੀ
ਚੰਡੀਗੜ੍ਹ,13ਅਪ੍ਰੈਲ(ਵਿਸ਼ਵ ਵਾਰਤਾ) ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ 15 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ‘ਚ ਈਡੀ ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਹਾਈ ਕੋਰਟ ਦੇ 9 ਅਪ੍ਰੈਲ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਹਾਈਕੋਰਟ ਦੇ ਫੈਸਲੇ ਖਿਲਾਫ ਕੇਜਰੀਵਾਲ ਨੇ 10 ਅਪ੍ਰੈਲ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਇਸ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਅਤੇ ਜਲਦੀ ਤੋਂ ਜਲਦੀ ਰਿਹਾਅ ਕਰਨ ਦੀ ਮੰਗ ਕੀਤੀ ਸੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਸੁਪਰੀਮ ਕੋਰਟ ‘ਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਕੇਜਰੀਵਾਲ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਮੇਰੀ ਗ੍ਰਿਫਤਾਰੀ ਬਾਹਰੀ ਵਿਚਾਰਾਂ ਤੋਂ ਪ੍ਰੇਰਿਤ ਸੀ। ਈਡੀ ਨੇ ਮੈਨੂੰ ਗ੍ਰਿਫਤਾਰ ਕਰਕੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ। ਗ੍ਰਿਫਤਾਰੀ ਦਾ ਆਧਾਰ ਅਜਿਹੇ ਦਸਤਾਵੇਜ਼ ਹਨ ਜਿਨ੍ਹਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।
ਗ੍ਰਿਫਤਾਰੀ ਬਾਰੇ ਦਿੱਲੀ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੇ ਅਰਵਿੰਦ ਕੇਜਰੀਵਾਲ