ਜੇਲ੍ਹ ਤੋਂ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
1 ਅਪ੍ਰੈਲ ਤੋਂ ਤਿਹਾੜ ਜੇਲ੍ਹ ‘ਚ ਬੰਦ ਸਨ ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰਸੀਵ
ਕੱਲ੍ਹ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕਰਨਗੇ ਕੇਜਰੀਵਾਲ
ਚੰਡੀਗੜ੍ਹ, 10ਮਈ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 39 ਦਿਨਾਂ ਬਾਅਦ ਅੱਜ ਸ਼ੁੱਕਰਵਾਰ ਸ਼ਾਮ 6.55 ਵਜੇ ਤਿਹਾੜ ਜੇਲ੍ਹ ਤੋਂ ਬਾਹਰ ਆਏ। ਅੱਜ ਸੁਪਰੀਮ ਕੋਰਟ ਨੇ ਉਹਨਾਂ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਰਸੀਵ ਕੀਤਾ। ਆਪਣੀ ਰਿਹਾਈ ਤੋਂ ਬਾਅਦ ਕੇਜਰੀਵਾਲ ਨੇ ਵਰਕਰਾਂ ਨੂੰ ਕਿਹਾ, ‘ਤੁਹਾਨੂੰ ਬੇਨਤੀ ਹੈ ਕਿ ਅਸੀਂ ਸਾਰਿਆਂ ਨੇ ਇਕੱਠੇ ਹੋ ਕੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਹੈ। ਮੈਂ ਆਪਣੇ ਤਨ, ਮਨ ਅਤੇ ਧਨ ਨਾਲ ਲੜ ਰਿਹਾ ਹਾਂ। ਅੱਜ ਤੁਹਾਡੇ ਵਿਚਕਾਰ ਆ ਕੇ ਚੰਗਾ ਮਹਿਸੂਸ ਹੋ ਰਿਹਾ ਹੈ। ਕੱਲ ਸਵੇਰੇ ਅਸੀਂ 11 ਕਨਾਟ ਪਲੇਸ ਹਨੂੰਮਾਨ ਜੀ ਮੰਦਿਰ ਵਿਖੇ ਮਿਲਾਂਗੇ। ਹਨੂੰਮਾਨ ਜੀ ਦਾ ਆਸ਼ੀਰਵਾਦ ਲੈਣਗੇ। ਦੁਪਹਿਰ 1 ਵਜੇ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ 1 ਅਪ੍ਰੈਲ ਤੋਂ ਤਿਹਾੜ ਜੇਲ ‘ਚ ਬੰਦ ਸਨ।