ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ)- ਕਥਿਤ ਸ਼ਰਾਬ ਘੁਟਾਲਾ ਮਾਮਲਾ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਤੋਂ ਜੇਲ੍ਹ ਵਿੱਚੋਂ ਸੰਦੇਸ਼ ਜਾਰੀ ਕੀਤਾ ਹੈ। ਉਹਨਾਂ ਨੇ ਆਪਣੀ ਪਾਰਟੀ ਦੇ ਮੰਤਰੀਆਂ ਨੇ ਵਿਧਾਇਕਾਂ ਨੂੰ ਕਿਹਾ ਕਿ “ਦਿੱਲੀ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਅਤੇ ਪਾਰਟੀ ਨੇ ਜਨਤਾ ਦੀ ਸੇਵਾ ਜਾਰੀ ਰੱਖਣੀ ਹੈ। ਅਸੀਂ ਸਾਰੇ ਮਿਲ ਕੇ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹੇ ਹੋਈਏ। ਇਸ ਦੇ ਨਾਲ ਹੀ ‘ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ’ ਦਿਵਸ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਨ ‘ਤੇ ਦੇਸ਼ ਭਰ ਵਿੱਚ ਮਨਾਇਆ ਜਾਣਾ ਚਾਹੀਦਾ ਹੈ। ਇਸ ਸਮੇਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣਾ ਸਾਡੀ ਪਹਿਲ ਹੈ। ਇਸ ਦੇ ਲਈ ਅਸੀਂ ਹਰ ਤਸੀਹੇ ਝੱਲਣ ਲਈ ਤਿਆਰ ਹਾਂ।”
Uttar Pradesh : ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ‘ਕਾਰਤਿਕ ਪੂਰਨਿਮਾ’ ‘ਤੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Uttar Pradesh : ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ 'ਕਾਰਤਿਕ ਪੂਰਨਿਮਾ' 'ਤੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ...