ਜੇਲ੍ਹ ਵਿੱਚੋਂ ਕੈਦੀਆਂ ਕੋਲੋਂ ਮੋਬਾਇਲ ਅਤੇ ਨਸ਼ੇ ਦੀ ਬਰਾਮਦਗੀ ਮਾਮਲੇ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ ਗ੍ਰਿਫਤਾਰ
ਚੰਡੀਗੜ੍ਹ 11 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਆਏ ਦਿਨ ਮੋਬਾਇਲ ਫੋਨ ਜਾਂ ਨਸ਼ੀਲੇ ਪਦਾਰਥਾਂ ਦੇ ਮਿਲਣ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਹੁਣ ਥਾਣ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋੋਏ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਦੇ ਡਿਪਟੀ ਸੁਪਰਡੈਂਟ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਹੈ। ਉਸ ਉੱਤੇ ਕੈਦੀਆਂ ਨੂੰ ਮੋਬਾਇਲ ਅਤੇ ਨਸ਼ਾ ਮੁਹੱਈਆ ਕਰਵਾਉਣ ਦੇ ਇਲਜ਼ਾਮ ਹਨ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।