ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਡਾ.ਵਿਜੇ ਸਿੰਗਲਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਗਏ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਵਿਜੇ ਸਿੰਗਲਾ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਸਿੱਧੂ ਮੂਸੇਵਾਲਾ ਨੇ ਡਾ.ਵਿਜੇ ਸਿੰਗਲਾ ਦੇ ਵਿਰੁੱਧ ਵਿਧਾਨ ਸਭਾ ਚੋਣ ਲੜੀ ਸੀ।