ਜੇਲ੍ਹ ਵਿੱਚੋਂ ਬਾਹਰ ਆਉਣ ਦੀਆਂ ਖਬਰਾਂ ਵਿਚਾਲੇ ਸਿੱਧੂ ਨੂੰ ਮਿਲਣ ਪਹੁੰਚੇ ਇਹ ਆਗੂ
ਚੰਡੀਗੜ੍ਹ 29 ਦਸੰਬਰ(ਵਿਸ਼ਵ ਵਾਰਤਾ)- ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਜਲਦ ਹੀ ਜੇਲ੍ਹ ਵਿੱਚੋਂ ਰਿਹਾਅ ਹੋਣ ਦੀਆਂ ਖਬਰਾਂ ਵਿਚਾਲੇ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਪਟਿਆਲਾ ਜੇਲ੍ਹ ਵਿੱਚ ਉਹਨਾਂ ਨੂੰ ਮਿਲਣ ਲਈ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢੇ ਗਏ ਸੁਰਜੀਤ ਧੀਮਾਨ, ਬੀਬੀ ਰਜਿੰਦਰ ਕੌਰ ਭੱਠਲ ਦੇ ਬੇਟੇ ਰਾਹੁਲ ਅਤੇ ਸਾਬਕਾ ਵਿਧਾਇਕ ਨੱਥੂ ਰਾਮ ਮਿਲਣ ਪਹੁੰਚੇ। ਇਸ ਦੌਰਾਨ ਉਹਨਾਂ ਤੇ ਤਕਰੀਬਨ ਪੌਣਾ ਘੰਟਾ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਮਨਪ੍ਰੀਤ ਬਾਦਲ ਨੇ ਵੀ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਇਹ ਵੀ ਚਰਚਾਵਾਂ ਜੋਰਾਂ ਤੇ ਹਨ ਸਿੱਧੂ ਨੂੰ 26 ਜਨਵਰੀ ਨੂੰ ਚੰਗੇ ਵਿਹਾਰ ਦੇ ਚੱਲਦਿਆਂ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਸਕਦਾ ਹੈ।