ਜੇਲ੍ਹ ਵਿੱਚ ਨਸ਼ਾ ਪਹੁੰਚਾਉਣ ਦੇ ਮਾਮਲੇ ਵਿੱਚ ਏਐਸਆਈ ਗ੍ਰਿਫਤਾਰ
ਚੰਡੀਗੜ੍ਹ,3 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੀਆਂ ਜ਼ੇਲ੍ਹਾਂ ਵਿੱਚ ਪਿਛਲੇ ਦਿਨੀਂ ਸਰਕਾਰ ਨੇ ਕੈਦੀਆਂ ਦੇ ਡੋਪ ਟੈਸਟ ਕਰਵਾਏ ਸਨ। ਜਿਹਨਾਂ ਦੇ ਵਿੱਚੋਂ ਲਗਭਗ 50 ਫੀਸਦੀ ਤੋਂ ਜਿਆਦਾ ਜਾਂ ਇਸਦੇ ਨੇੜੇ ਤੇੜੇ ਕੈਦੀ ਨਸ਼ੇ ਦੇ ਆਦੀ ਪਾਏ ਗਏ ਸਨ। ਜਿਸ ਤੋਂ ਬਾਅਦ ਇੱਕ ਤਾਜਾ ਮਾਮਲੇ ਵਿੱਚ ਫਰੀਦਕੋਟ ਦੀ ਜ਼ੇਲ੍ਹ ਵਿੱਚ ਇੱਕ ਹਵਾਲਾਤੀ ਕੋਲੋਂ ਤਲਾਸ਼ੀ ਦੌਰਾਨ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਸੀ। ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਮੋਗਾ ਦੇ ਇੱਕ ਏਐਸਆਈ ਨੇ ਉਸਨੂੰ ਇਹ ਪਾਊਡਰ ਪਹੁੰਚਾਇਆ ਸੀ। ਜਿਸ ਤੋਂ ਬਾਅਦ ਉਕਤ ਏਐਸਆਈ ਅਤੇ ਕੈਦੀ ਵਿਰੁੱਧ ਮਾਮਲਾ ਦਰਜ ਕਰਕੇ ਏਐਸਆਈ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਵਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।






















