ਸਿੱਧੂ ਮੂਸੇਵਾਲਾ ਕਤਲਕਾਂਡ
ਜੇਲ੍ਹ ਵਿੱਚ ਬੰਦ ਗੈਂਗਸਟਰ ਨੇ ਅਪਲੋਡ ਕੀਤੀ ਸੋਸ਼ਲ ਮੀਡੀਆ ਦੇ ਫੋਟੋ;ਪੁਲਿਸ ਵੱਲੋਂ ਮਾਮਲਾ ਦਰਜ
ਚੰਡੀਗੜ੍ਹ,22 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਸਾਰਜ ਮਿੰਟੂ ਖਿਲਾਫ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਪੁਲਿਸ ਨੇ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਦੇ ਕੈਦੀ ਸਾਰਜ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ‘ਤੇ ਕੁਝ ਫੋਟੋਆਂ ਅਪਲੋਡ ਕੀਤੀਆਂ ਹਨ।ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਸਾਰਜ ਮਿੰਟੂ ਇਸ ਵੇਲੇ ਬਠਿੰਡਾ ਜੇਲ੍ਹ ‘ਚ ਬੰਦ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਛਾਣਬੀਣ ਕੀਤੀ ਜਾ ਰਹੀ ਹੈ ਕਿ ਗੈਂਗਸਟਰ ਨੇ ਇਹ ਫੋਟੋ ਖੁਦ ਅਪਲੋਡ ਕੀਤੀ ਹੈ ਜਾਂ ਬਾਹਰ ਬੈਠੇ ਕਿਸੇ ਹੋਰ ਬੰਦੇ ਨੇ ਉਸਦਾ ਅਕਾਊਂਟ ਚਲਾਇਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਦੇ ਅਨੁਸਾਰ, ਸਾਰਜ ਮਿੰਟੂ ਹੀ ਨੇ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਮੂਸੇਵਾਲਾ ਨੂੰ ਮਾਰਨ ਲਈ ਦੋ ਸ਼ੂਟਰਾਂ- ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਦਾ ਪ੍ਰਬੰਧ ਕੀਤਾ ਸੀ ।