ਜੇਲ੍ਹ ਵਿੱਚ ਬੰਦ ਗੈਂਗਸਟਰ ਨੇ ਵਾਰਡਨ ਅਤੇ ਜੇਲ੍ਹ ਸਟਾਫ ਤੇ ਕੀਤਾ ਹਮਲਾ
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਜੇਲ੍ਹਾਂ ਨਾਲ ਜੁੜੀਆਂ ਨਿੱਤ ਨਵੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਮੰਨੀ ਜਾਂਦੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਗੈਂਗਸਟਰ ਨੇ ਵਾਰਡਨ ਅਤੇ ਜੇਲ੍ਹ ਸਟਾਫ ਉੱਤੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਗੈਂਗਸਟਰ ਦੀ ਪਛਾਣ ਕਰਮਜੀਤ ਵਜੋਂ ਹੋਈ ਹੈ ਜੋ ਕਿ ਪਹਿਲਾਂ ਵੀ ਵਿਵਾਦਾਂ ਵਿੱਚ ਰਹਿ ਚੁੱਕਾ ਹੈ। ਹੁਣ ਉਸ ਉੱਤੇ ਅਸਿਸਟੈਂਟ ਸੁਪਰਡੈਂਟ ਦੀ ਪੱਗ ਲਾਹੁਣ ਅਤੇ ਵਰਦੀ ਪਾੜਨ ਦੇ ਇਲਜ਼ਾਮ ਲੱਗੇ ਹਨ। ਇਸ ਦੇ ਨਾਲ ਹੀ ਉਸ ਨੇ ਜੇਲ੍ਹ ਵਾਰਡਨ ਅਤੇ ਜੇਲ੍ਹ ਸਟਾਫ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਵੀ ਦਿੱਤੀਆਂ। ਇਸ ਤੋਂ ਬਾਅਦ ਗੈਂਗਸਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।