• Latest
  • Trending
ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਉਂ ਲਿਖੀ ਚਿੱਠੀ

ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਉਂ ਲਿਖੀ ਚਿੱਠੀ

7 years ago
Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

5 hours ago
Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

6 hours ago
IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

7 hours ago
IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

7 hours ago
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

7 hours ago
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

8 hours ago
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

8 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

8 hours ago
Hindi News
English News
Monday, April 27, 2026
No Result
View All Result
27 °c
Chandigarh
34 ° Mon
33 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਉਂ ਲਿਖੀ ਚਿੱਠੀ

July 11, 2019
in ਚੰਡੀਗੜ੍ਹ
ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਉਂ ਲਿਖੀ ਚਿੱਠੀ

ਪੰਜਾਬ ਦੇ ਸਹਿਕਾਰਤਾ ਅਤੇ ਜੇਲ ਵਿਭਾਗ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਲਿਖੀ ਗਈ ਚਿੱਠੀ
ਸੇਵਾ ਵਿਖੇ
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ,
ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ,
ਸ੍ਰੀ ਅੰਮਿ੍ਰਤਸਰ ਸਾਹਿਬ।

ਵਿਸ਼ਾ:- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਿੱਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਏ ਜਾ ਰਹੇ ਇਤਰਾਜ਼ਯੋਗ ਰੋਲ ਸਬੰਧੀ।
ਸ੍ਰੀਮਾਨ ਸਿੰਘ ਸਾਹਿਬ ਜੀਓ,
ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫਤਹਿ ।।
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਪੰਜਾਬ ਵਿੱਚ ਸਾਰੀਆਂ ਧਿਰਾਂ ਵੱਲੋਂ ਸਾਂਝੇ ਤੌਰ ਉਤੇ ਮਨਾਉਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਕੀਤੀ ਗਈ ਪਹਿਲ ਕਦਮੀ ਵਜੋਂ ਦਾਸ ਆਪਣੇ ਦੋ ਹੋਰ ਸਾਥੀ ਵਜ਼ੀਰਾਂ ਸਮੇਤ ਪਿਛਲੇ ਦਿਨੀਂ ਆਪ ਜੀ ਅਤੇ ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਜੀ ਨੂੰ ਮਿਲਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਫ਼ਤਰ ਅੰਦਰ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਹੋਏ ਭਰਵੇਂ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਹੋਇਆ ਸੀ ਕਿ ਗੁਰੂਦੁਆਰਾ ਸਾਹਿਬਾਨ ਦੇ ਅੰਦਰਲੇ ਸਾਰੇ ਸਮਾਗਮ ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਅਤੇ ਬਾਹਰਲੇ ਪ੍ਰਬੰਧ ਪੰਜਾਬ ਸਰਕਾਰ ਕਰੇਗੀ। ਇਹ ਵੀ ਤੈਅ ਹੋ ਗਿਆ ਸੀ ਕਿ ਮੁੱਖ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ, ਸਮਾਪਤੀ ਸਮੇਂ ਅਰਦਾਸ ਕਰਨ, ਹੁਕਮਨਾਮਾ ਲੈਣ ਅਤੇ ਕੜਾਹ ਪ੍ਰਸ਼ਾਦ ਵਰਤਾਉਣ ਦੀ ਸੇਵਾ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ।
ਇਹਨਾਂ ਫੈਸਲਿਆਂ ਤੋਂ ਬਿਨਾਂ ਇਹ ਵੀ ਤੈਅ ਹੋਇਆ ਸੀ ਕਿ ਮੁੱਖ ਸਮਾਗਮ ਦੀ ਰੂਪ ਰੇਖਾ ਉਲੀਕਣ ਅਤੇ ਇਸ ਮੌਕੇ ਉਤੇ ਦੁਨੀਆਂ ਭਰ ਵਿੱਚ ਪ੍ਰਮੁੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਵਰਗੇ ਹੋਰ ਮਹੱਤਵਪੂਰਨ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਛੇਤੀ ਹੀ ਸ੍ਰੀ ਅੰਮਿ੍ਰਤਸਰ ਸਾਹਿਬ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਨਾਲ ਇੱਕ ਮੀਟਿੰਗ ਕਰਨਗੇ।
ਸਿੰਘ ਸਾਹਿਬ ਜੀਓ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਪਹਿਲ ਕਦਮੀ ਸਦਕਾ ਹੋਈ ਇਸ ਮੀਟਿੰਗ ਦਾ ਪੂਰੇ ਸਿੱਖ ਜਗਤ ਵਿੱਚ ਬਹੁਤ ਹੀ ਚੰਗਾ ਪ੍ਰਭਾਵ ਗਿਆ ਸੀ ਕਿਉਂਕਿ ਹਰ ਗੁਰੂ ਨਾਨਕ ਨਾਮ ਲੇਵਾ ਪ੍ਰਾਣੀ ਇਹ ਚਾਹੁੰਦਾ ਹੈ ਕਿ ਸਾਲ 1999 ਵਿਚ ਖਾਲਸਾ ਪੰਥ ਦੀ ਤੀਜੀ ਜਨਮ ਸ਼ਤਾਬਦੀ ਅਤੇ ਉਸ ਤੋਂ ਬਾਅਦ ਆਈਆਂ ਹੋਰ ਇਤਿਹਾਸਕ ਸ਼ਤਾਬਦੀਆਂ ਤੋਂ ਉਲਟ ਇਹ ਸ਼ਤਾਬਦੀ ਸਾਰੀਆਂ ਸਬੰਧਤ ਧਿਰਾਂ ਵੱਲੋਂ ਮਿਲ ਜੁਲ ਕੇ ਮਨਾਈ ਜਾਣੀ ਚਾਹੀਦੀ ਹੈ।
ਪਰ ਬੜੇ ਹੀ ਅਫ਼ਸੋਸ ਨਾਲ ਸਾਨੂੰ ਆਪ ਜੀ ਦੇ ਧਿਆਨ ਵਿਚ ਲਿਆਉਣਾ ਪੈ ਰਿਹਾ ਹੈ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਇੱਕ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਖੇਡਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਮੁਲਕ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ। ਸਿੰਘ ਸਾਹਿਬ ਜੀਓ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਦੀ ਇਸ ਕਾਰਵਾਈ ਨਾਲ ਜਿੱਥੇ ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਵਕਾਰ ਨੂੰ ਠੇਸ ਪਹੁੰਚੀ ਹੈ, ਉਥੇ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ 550ਵਾਂ ਇਤਿਹਾਸਕ ਦਿਹਾੜਾ ਰਲ ਮਿਲ ਕੇ ਮਨਾਉਣ ਦੇ ਕੀਤੇ ਗਏ ਯਤਨਾਂ ਨੂੰ ਵੀ ਢਾਹ ਲੱਗੀ ਹੈ।
ਸਿੰਘ ਸਾਹਿਬ ਜੀਓ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਹ ਇਤਿਹਾਸਕ ਪ੍ਰਕਾਸ਼ ਪੁਰਬ ਪੰਜਾਬ ਵਿਚ ਮਨਾਉਣ ਲਈ ਦੋ ਹੀ ਪ੍ਰਮੁੱਖ ਧਿਰਾਂ ਹਨ। ਇੱਕ ਲੋਕਾਂ ਦੁਆਰਾ ਚੁਣੀ ਹੋਈ ਪੰਜਾਬ ਸਰਕਾਰ ਅਤੇ ਦੂਜੀ ਸਿੱਖ ਜਗਤ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਦਿਲੀ ਇੱਛਾ ਇਹ ਹੈ ਕਿ ਇਹ ਇਤਿਹਾਸਕ ਦਿਹਾੜਾ ਦੋਵੇਂ ਧਿਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਦੇਖ ਰੇਖ ਅਤੇ ਰਹਿਨੁਮਾਈ ਹੇਠ ਰਲ ਮਿਲ ਕੇ ਮਨਾਉਣ। ਸੂਬੇ ਦੀਆਂ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਇਸ ਮਹਾਨ ਕਾਰਜ ਵਿਚ ਆਪਣਾ ਆਪਣਾ ਸਹਿਯੋਗ ਦੇਣ। ਸਮੂਹ ਸਿੱਖ ਜਗਤ ਅਤੇ ਹਰ ਪੰਜਾਬੀ ਦੀ ਵੀ ਦਿਲੀ ਭਾਵਨਾ ਇਹੀ ਹੈ।
ਪਰ ਹੁਣ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ ਆਪਣੇ ਫ਼ਰਜ਼ ਨਿਭਾਉਣ ਦੀ ਥਾਂ ਇੱਕ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੱਗ ਬਣ ਕੇ ਜਿੱਥੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਉਥੇ ਪੰਜਾਬ ਸਰਕਾਰ ਵੱਲੋਂ ਬਾਬਾ ਨਾਨਕ ਦਾ ਇਤਿਹਾਸਕ ਪ੍ਰਕਾਸ਼ ਪੁਰਬ ਸਾਂਝੇ ਤੌਰ ਉਤੇ ਮਨਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੀ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਦੋਹਾਂ ਧਿਰਾਂ ਦਾ ਆਪਸੀ ਵਿਸ਼ਵਾਸ਼ ਤਿੜਕਿਆ ਹੈ ਅਤੇ ਬੇਲੋੜੇ ਸ਼ੱਕ ਸੁਭੇ ਉਭਰੇ ਹਨ।
ਸਾਨੂੰ ਇਸ ਇਤਿਹਾਸਕ ਦਿਹਾੜੇ ਉਤੇ ਹੋਣ ਵਾਲੇ ਮੁੱਖ ਸਮਾਗਮ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਸ਼ਮੂਲੀਅਤ ਉਤੇ ਕੋਈ ਇਤਰਾਜ਼ ਨਹੀਂ ਹੈ। ਪਰ ਜਿਸ ਢੰਗ ਨਾਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਸ਼੍ਰੋਮਣੀ ਅਕਾਲੀ ਦਲ ਦੀ ਸੌੜੀ ਸਿਆਸਤ ਤਹਿਤ ਇਹ ਸੱਦਾ ਦੇ ਕੇ ਆਏ ਹਨ ਉਸ ਨਾਲ ਸਾਡੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ। ਬਿਹਤਰ ਇਹ ਹੋਣਾ ਸੀ ਕਿ ਤੁਹਾਡੇ ਨਾਲ ਹੋਣ ਵਾਲੀ ਮੁੱਖ ਮੰਤਰੀ ਦੀ ਜੀ ਮੀਟਿਗ ਵਿੱਚ ਜਿਹੜੀਆਂ ਪ੍ਰਮੁੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਬੁਲਾਉਣ ਦਾ ਫੈਸਲਾ ਹੁੰਦਾ ਉਹਨਾਂ ਨੂੰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ਉਤੇ ਸੱਦਾ ਪੱਤਰ ਭੇਜੇ ਜਾਂਦੇ। ਪ੍ਰਧਾਨ ਮੰਤਰੀ ਜੀ ਨੂੰ ਵੀ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਂਝੇ ਤੌਰ ਉਤੇ ਸੱਦਾ ਦੇਣ ਜਾਂਦੇ।
ਸਿੰਘ ਸਾਹਿਬ ਜੀਓ, ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਮਹਿਸੂਸ ਕਰ ਰਹੀਆਂ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਬੀਤੇ ਦੀ ਤਰਾਂ ਹੀ ਇਸ ਇਤਿਹਾਸਕ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਖਾਲਸਾ ਪੰਥ ਦੀ ਚੜਦੀ ਕਲਾਂ ਦੀ ਥਾਂ ਨਿਰੋਲ ਆਪਣੇ ਸੌੜੇ ਸਿਆਸੀ ਮੁਫ਼ਾਦਾਂ ਲਈ ਵਰਤਣਾ ਚਾਹੁੰਦਾ। ਪਰ ਸਿੱਖ ਜਗਤ ਇਹ ਚਾਹੁੰਦਾ ਹੈ ਕਿ ਇਹ ਇਤਿਹਾਸਕ ਦਿਹਾੜਾ ਇਸ ਸ਼ਾਨਾਮੱਤੇ ਢੰਗ ਨਾਲ ਮਨਾਇਆ ਜਾਣਾ ਚਾਹੀਦਾ ਹੈ ਕਿ ਪੂਰੀ ਦੁਨੀਆਂ ਵਿੱਚ ਸਿੱਖਾਂ ਦੀ ਚੜਦੀ ਕਲਾ ਹੋਵੇ। ਪੂਰੇ ਸਿੱਖ ਜਗਤ ਦੀਆਂ ਨਜ਼ਰਾਂ ਇਸ ਵੇਲੇ ਤੁਹਾਡੇ ਉਤੇ ਲੱਗੀਆਂ ਹੋਈਆਂ ਹਨ ਕਿ ਤੁਸੀਂ ਆਪਣਾ ਇਤਿਹਾਸਕ ਰੋਲ ਕਿਸ ਤਰਾਂ ਨਿਭਾਉਂਦੇ ਹੋ। ਜਥੇਦਾਰ ਸਾਹਿਬ ਜੀਓ, ਇਸ ਤਿੜਕੇ ਵਿਸ਼ਵਾਸ਼ ਨੂੰ ਮੁੜ ਬਹਾਲ ਕਰਨ ਲਈ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਖਾਏ ਗਏ ਮਾਰਗ ਉਤੇ ਤੁਰਨਾ ਚਾਹੀਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ਹੈ:
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ।।
ਹਰਿ ਲਾਮੈ ਕੀ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ।।
ਦਾਸ ਦੀ ਆਪ ਜੀ ਨੂੰ ਸਨਿਮਰ ਬੇਨਤੀ ਹੈ ਕਿ ਆਪ ਸ਼ੀਘਰ ਹੀ ਦੋਵੇਂ ਧਿਰਾਂ ਦੀ ਇੱਕ ਸਾਂਝੀ ਇਕੱਤਰਤਾ ਬੁਲਾ ਕੇ ਇਸ ਇਤਿਹਾਸਕ ਦਿਹਾੜੇ ਨੂੰ ਸਿੱਖ ਸਿਧਾਂਤਾਂ, ਇਤਿਹਾਸਕ ਪ੍ਰੰਪਰਾਵਾਂ ਅਤੇ ਪੰਥਕ ਰਹੁਰੀਤਾਂ ਅਨੁਸਾਰ ਮਨਾਉਣ ਲਈ ਆਪਣੀ ਰਹਿਨੁਮਾਈ ਪ੍ਰਦਾਨ ਕਰੋ।
ਸਤਿਕਾਰ ਸਹਿਤ।
ਆਪ ਜੀ ਦਾ ਦਾਸ
(ਸੁਖਜਿੰਦਰ ਸਿੰਘ ਰੰਧਾਵਾ)

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

by Jaspreet Kaur
April 26, 2026
0

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ ਬਮਾਕੋ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅਫ਼ਰੀਕੀ ਦੇਸ਼...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA