ਜੈਪਾਲ ਭੁੱਲਰ ਦਾ ਹੋਇਆ ਅੰਤਿਮ ਸਸਕਾਰ
ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੇ ਬੀਤੀ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜੈਪਾਲ ਭੁੱਲਰ ਦੇ ਛੋਟੇ ਭਰਾ ਅਮ੍ਰਿਤ ਭੁੱਲਰ ਨੇ ਸਸਕਾਰ ਮੌਕੇ ਸਾਰੀਆਂ ਅੰਤਿਮ ਰਸਮਾਂ ਨਿਭਾਈਆਂ ਤੇ ਚਿਖਾ ਨੂੰ ਅਗਨੀ ਦਿੱਤੀ। ਇਸ ਮੌਕੇ ਅਮ੍ਰਿਤ ਭੁੱਲਰ ਨੂੰ ਬਠਿੰਡਾ ਜੇਲ੍ਹ ਤੋਂ ਸਖ਼ਤ ਸੁਰੱਖਿਆ ਹੇਠ ਫ਼ਿਰੋਜ਼ਪੁਰ ਲਿਆਂਦਾ ਗਿਆ ਸੀ।