ਜੈ ਜਵਾਨ ਜੈ ਕਿਸਾਨ ਜੈ ਵਿਗਿਆਨ- ਉਪਰਾਸ਼ਟਰਪਤੀ ਜਗਦੀਪ ਧਨਖੜ
ਚੰਡੀਗੜ੍ਹ, 4ਨਵੰਬਰ(ਵਿਸ਼ਵ ਵਾਰਤਾ)- ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਸੈਕਟਰ 17 ਦੇ ਪਰੇਡ ਗਰਾਊਂਡ ਵਿਖੇ ਆਯੋਜਿਤ ਸੀਆਈਆਈ ਐਗਰੋਟੈਕ ਇੰਡੀਆ ਦੇ 15ਵੇਂ ਐਡੀਸ਼ਨ ਦਾ ਉਦਘਾਟਨ ਕੀਤਾ, ਜਿਸ ਦੌਰਾਨ ਉਨ੍ਹਾਂ ਦੀ ਪਤਨੀ ਵੀ ਮੌਜੂਦ ਸੀ। ਉਪ ਰਾਸ਼ਟਰਪਤੀ ਨੇ ਸੀਆਈਆਈ ਐਗਰੋਟੈਕ ਇੰਡੀਆ ਪ੍ਰੋਗਰਾਮ ਵਿੱਚ ਜੈ ਜਵਾਨ, ਜੈ ਕਿਸਾਨ ਅਤੇ ਜੈ ਵਿਗਿਆਨ ਦੇ ਸ਼ਬਦਾਂ ਨਾਲ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਦੇਸ਼ ਦੀ ਸਿਰਫ਼ 40 ਕਰੋੜ ਦੀ ਆਬਾਦੀ ਲਈ ਅਨਾਜ ਦੀ ਪੈਦਾਵਾਰ ਬਹੁਤ ਘੱਟ ਹੁੰਦੀ ਸੀ, ਪਰ ਅੱਜ ਉਨ੍ਹਾਂ ਨੂੰ ਖੁਸ਼ੀ ਹੈ ਕਿ ਦੇਸ਼ ਦੇ 130 ਕਰੋੜ ਲੋਕਾਂ ਲਈ ਸਾਡੇ ਦੇਸ਼ ਦੇ ਕਿਸਾਨ ਦੀ ਪੈਦਾਵਾਰ ਬਹੁਤ ਜ਼ਿਆਦਾ ਹੈ। ਇੱਥੋਂ ਤੱਕ ਕਿ ਅਸੀਂ ਦੂਜੇ ਰਾਜਾਂ ਨੂੰ ਅਨਾਜ ਵੀ ਨਿਰਯਾਤ ਕਰ ਰਹੇ ਹਾਂ ਕਈ ਦੇਸ਼ ਭਾਰਤ ‘ਤੇ ਨਿਰਭਰ ਹਨ। ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਹੁਣ ਤੱਕ ਦੇਸ਼ ਭਰ ਦੇ ਕਿਸਾਨਾਂ ਨੂੰ 23 ਕਰੋੜ ਸੋਇਲ ਹੈਲਥ ਕਾਰਡ ਦਿੱਤੇ ਜਾ ਚੁੱਕੇ ਹਨ, ਜੋ ਕਿ ਕੇਂਦਰ ਸਰਕਾਰ ਦੀ ਵਿਸ਼ੇਸ਼ ਮੁਹਿੰਮ ਹੈ। ਸੋਇਲ ਹੈਲਥ ਕਾਰਡ ਸਕੀਮ ਰਾਹੀਂ ਅਸੀਂ ਕਿਸਾਨ ਦੀ ਜ਼ਮੀਨ ਦਾ ਨਿਰੀਖਣ ਕਰਦੇ ਹਾਂ ਕਿ ਉਸ ਜ਼ਮੀਨ ਵਿੱਚ ਕਿਸ ਤਰ੍ਹਾਂ ਦਾ ਝਾੜ ਲਿਆ ਜਾ ਸਕਦਾ ਹੈ ਅਤੇ ਉਸ ਜ਼ਮੀਨ ਦੀ ਮਿੱਟੀ ਦੀ ਕੀ ਵਿਸ਼ੇਸ਼ਤਾ ਹੈ, ਇਸ ਸਰਵੇਖਣ ਰਾਹੀਂ ਅਸੀਂ ਉਸ ਨੂੰ ਸੋਇਲ ਹੈਲਥ ਕਾਰਡ ਮੁਹੱਈਆ ਕਰਵਾਉਂਦੇ ਹਾਂ।
ਜਗਦੀਪ ਧਨਖੜ ਨੇ ਕਿਹਾ ਕਿ ਸੀ.ਆਈ.ਆਈ. ਐਗਰੋਟੈਕ ਇੰਡੀਆ ਵੱਲੋਂ ਕਰਵਾਏ ਗਏ ਅਜਿਹੇ ਪ੍ਰੋਗਰਾਮ ਰਾਹੀਂ ਕਿਸਾਨਾਂ ਨੂੰ ਆਪਣੀ ਪੈਦਾਵਾਰ ਵਧਾਉਣ ਦਾ ਮੌਕਾ ਮਿਲਦਾ ਹੈ, ਜਿਸ ਸਦਕਾ ਕਿਸਾਨ ਇਸ ਦੇਸ਼ ਦਾ ਅੰਨਦਾਤਾ ਬਣਨ ਦੇ ਪੂਰੀ ਤਰ੍ਹਾਂ ਸਮਰੱਥ ਹੈ।
ਇਸ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਜਿਵੇਂ ਕਿ, ਖੇਤੀ ਸਿਰਫ਼ ਇੱਕ ਵਪਾਰ ਜਾਂ ਮਹਿਜ਼ ਉਤਪਾਦਨ ਹੀ ਨਹੀਂ ਹੈ, ਸਗੋਂ ਇਹ ਇੱਕ ਕਿਸਾਨ ਨੂੰ ਉਸਦੇ ਸੱਭਿਆਚਾਰ ਨਾਲ ਜਾਣੂ ਕਰਵਾਉਂਦੀ ਹੈ।





















