ਚੰਡੀਗੜ 2 ਜੁਲਾਈ – 1984 ਵਿਚ ਆਪਰੇਸ਼ਨ ਬਲੂ ਸਟਾਰ ਸਮੇਂ ਜੋਧਪੁਰ ਦੇ ਨਜ਼ਰਬੰਦਾਂ ਨੂੰ ਕੇਂਦਰ ਸਰਕਾਰ 2 ਕਰੋੜ 17 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਇਸ ਸਬੰਧੀ ਕੇਂਦਰ ਸਰਕਾਰ ਨੇ ਹਾਈਕੋਰਟ ਵਿਚ ਜਵਾਬ ਦਾਖਲ ਕਰਕੇ ਜਾਣਕਾਰੀ ਦਿੱਤੀ ਕਿ 40 ਸਿੱਖਾਂ ਨੂੰ 2 ਕਰੋੜ 17 ਲੱਖ ਰੁਪਏ ਦਿੱਤੇ ਜਾਣਗੇ।
ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜੋਧਪੁਰ ਦੇ ਨਜ਼ਰਬੰਦਾਂ ਨੂੰ ਆਪਣੇ ਹਿੱਸੇ ਦੀ ਮੁਆਵਜ਼ਾ ਰਾਸ਼ੀ ਦਿੱਤੀ ਸੀ।