ਜੰਗਲਾਤ ਵਿਭਾਗ ਘੁਟਾਲਾ ਮਾਮਲਾ – ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਅਦਾਲਤ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਦਿੱਤੇ ਹੁਕਮ
ਚੰਡੀਗੜ੍ਹ 12 ਦਸੰਬਰ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਘੁਟਾਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਸੰਗਤ ਸਿੰਘ ਗਿਲਜ਼ੀਆਂ ਨੂੰ ਕੋਰਟ ਵਲੋਂ ਪਾਸਪੋਰਟ ਜਮ੍ਹਾ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਹੈ ਕਿ ਉਨ੍ਹਾਂ ਨੇ ਅਮਰੀਕਾ ਜਾਣ ਦੀ ਟਿਕਟ ਵੀ ਬੁੱਕ ਕਰਵਾ ਲਈ ਸੀ।ਵਿਜੀਲੈਂਸ ਨੇ ਇਸ ਬਾਰੇ ਅਰਜ਼ੀ ਦਾਇਰ ਕੀਤੀ ਸੀ। ਜਿਸ ਦੇ ਚਲਦਿਆਂ ਕੋਰਟ ਨੇ ਸਾਬਕਾ ਮੰਤਰੀ ਗਿਲਜੀਆਂ ਨੂੰ ਸੰਮਨ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਇਹ ਵੀ ਜ਼ਿਕਰਟੋਗ ਹੈ ਕਿ ਸੰਗਤ ਸਿੰਘ ਗਿਲਜੀਆਂ ਵਿਰੁੱਧ 6 ਜੂਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੇਸ ਦਰਜ ਕੀਤਾ ਗਿਆ ਸੀ।