ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਵੱਲੋਂ ਝਟਕਾ
ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜ਼ੀਆ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕੇ ਗਿਲਜੀਆਂ ਨੇ ਵਿਜੀਲੈਂਸ ਵੱਲੋਂ ਉਸ ਖ਼ਿਲਾਫ਼ ਦਰਜ ਕਰਵਾਈ ਗਈ ਐਫਆਈਆਰ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ।।ਜਿਸਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਪੂਰੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।