ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫਤਾਰ ਸਾਧੂ ਸਿੰਘ ਧਰਮਸੋਤ ਨੇ ਖੜਕਾਇਆ ਹਾਈਕੋਰਟ ਦਾ ਦਰਵਾਜਾ
ਚੰਡੀਗੜ੍ਹ,4 ਅਗਸਤ(ਵਿਸ਼ਵ ਵਾਰਤਾ)-ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਦੋਸ਼ਾਂ ਤਹਿਤ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਹਨਾਂ ਨੇ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਜਿਸ ਤੇ ਜਲਦ ਹੀ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਉਹਨਾਂ ਦੀ ਜ਼ਮਾਨਤ ਪਟੀਸ਼ਨ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਜ ਕੀਤੀ ਜਾ ਚੁੱਕੀ ਹੈ।