ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਦਾ ਮਾਮਲਾ: ਵਿਜੀਲੈਂਸ ਨੂੰ ਮਿਲਾ ਸਾਬਕਾ ਮੰਤਰੀ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ
ਚੰਡੀਗੜ੍ਹ 8 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਵਿਜੀਲੈਂਸ ਬਿਊਰੋ ਨੂੰ ਪੰਜਾਬ ਦੇ ਜੰਗਲਾਤ ਵਿਭਾਗ ਵਿੱਚ ਪਿਛਲੀ ਸਰਕਾਰ ਦੌਰਾਨ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਆਈਐਫਐਸ ਵਿਸ਼ਾਲ ਚੌਹਾਨ, ਡੀਐਫਓ ਗੁਰਮਨਪ੍ਰੀਤ ਸਿੰਘ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦਈਏ ਕਿ ਇਸਤੋਂ ਪਹਿਲਾਂ ਇਸ ਤੋਂ ਪਹਿਲਾਂ ਮੁੱਖ ਡਾਇਰੈਕਟਰ ਵਿਜੀਲੈਂਸ ਵਰਿੰਦਰ ਕੁਮਾਰ ਨੇ ਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਮੰਗੀ ਸੀ ਪਰ ਵਿਭਾਗੀ ਅਧਿਕਾਰੀਆਂ ਦੀ ਦਖਲ ਅੰਦਾਜ਼ੀ ਕਾਰਨ ਇਸ ਵਿੱਚ ਦੇਰੀ ਹੋ ਗਈ । ਹੋਰ ਜਾਣਕਾਰੀ ਅਨੁਸਾਰ ਵਿਭਾਗੀ ਅਧਿਕਾਰੀਆਂ ਨੇ ਬਿਊਰੋ ਵੱਲੋਂ ਮੰਗੀ ਗਈ ਮੁਕੱਦਮੇ ਦੀ ਪ੍ਰਵਾਨਗੀ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਇਹ ਮਾਮਲਾ ਅੰਤਿਮ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜਿਆ ਗਿਆ। ਬਿਊਰੋ ਨੇ ਇਸ ਮਾਮਲੇ ਵਿਚ ਜੰਗਲਾਤ ਵਿਭਾਗ ਵਿਚ ਖੈਰ ਦੇ ਦਰੱਖਤਾਂ ਦੀ ਕਟਾਈ, ਵਿਭਾਗੀ ਅਧਿਕਾਰੀਆਂ ਦੇ ਤਬਾਦਲੇ, ਖਰੀਦ ਅਤੇ ਐਨ.ਓ.ਸੀ. ਦੇਣ ਦੇ ਮਾਮਲੇ ਵਿੱਚ ਸਾਹਮਣੇ ਆਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਤੋਂ ਬਾਅਦ ਕਾਰਵਾਈ ਕੀਤੀ ਸੀ।