ਜੰਗਲਾਤ ਵਿਭਾਗ ਵਿੱਚ ਘਪਲੇਬਾਜ਼ੀ ਦਾ ਮਾਮਲਾ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਦੋ ਹੋਰ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ
ਪੜ੍ਹੋ ਕਿੰਨੇ ਦਿਨ ਰਹਿਣਾ ਪਵੇਗਾ ਜ਼ੇਲ੍ਹ ਵਿੱਚ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਤਾ)-ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਸਾਧੂ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਉਹਨਾਂ ਦੀ ਅਗਲੀ ਪੇਸ਼ੀ 27ਜੂਨ ਨੂੰ ਹੋਵੇਗੀ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਉਰੋ ਵੱਲੋਂ ਜੰਗਲਾਤ ਵਿਭਾਗ ਵਿੱਚ ਘਪਲੇਬਾਜੀ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਧਰਮਸੋਤ ਦੇ ਨਾਲ ਹੀ ਉਹਨਾਂ ਦੇ ਨਾਲ ਹੋਰ ਦੋ ਸਾਥੀਆਂ ਚਮਕੌਰ ਸਿੰਘ ਅਤੇ ਕਮਲਜੀਤ ਸਿੰਘ ਨੂੰ ਵੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ,ਉਹਨਾਂ ਨੂੰ ਵੀ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।