ਜੰਗਲਾਤ ਵਿਭਾਗ ਵਿੱਚ ਘਪਲੇਬਾਜ਼ੀ ਦਾ ਮਾਮਲਾ
ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅੱਜ ਮੋਹਾਲੀ ਕੋਰਟ ਵਿੱਚ ਪੇਸ਼ੀ
ਵਿਜੀਲੈਂਸ ਨੇ 16 ਹੋਰ ਜ਼ਿਲ੍ਹਾ ਜੰਗਲਾਤ ਅਫਸਰਾਂ ਨੂੰ ਸੰਮਨ ਕੀਤੇ ਜਾਰੀ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਤਾ)-ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ 16 ਹੋਰ ਡੀਐਫਓਜ਼(ਜਿਲ੍ਹਾ ਜੰਗਲਾਤ ਅਫਸਰਾਂ) ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਮਰਸੋਤ ਨੂੰ ਅੱਜ ਫਿਰ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਧਰਮਸੋਤ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਰਿਮਾਂਡ ਤੇ ਭੇਜਿਆ ਸੀ ਜੋ ਕਿ ਅੱਜ ਖਤਮ ਹੋ ਜਾਵੇਗਾ। ਈਡੀ ਵੱਲੋਂ ਰਿਮਾਂਡ ਵਧਾਉਣ ਦੀ ਮੰਗ ਅਦਾਲਤ ਸਾਹਮਣੇ ਰੱਖੀ ਜਾ ਸਕਦੀ ਹੈ।























