ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਗਿਲਜ਼ੀਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ,18 ਜੁਲਾਈ(ਵਿਸ਼ਵ ਵਾਰਤਾ)- ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਕੋਲੋਂ ਇਸ ਕੇਸ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਨਾਲ ਹੀ 25 ਜੁਲਾਈ ਤੱਕ ਸੰਗਤ ਸਿੰਘ ਦੀ ਗ੍ਰਿਫਤਾਰੀ ਤੇ ਵੀ ਰੋਕ ਲਗਾਈ ਹੈ। ਇਸ ਤੋਂ ਇਲਾਵਾ ਸਰਕਾਰ ਨੇ ਮਾਮਲੇ ਨਾਲ ਜੁੜੇ ਹੋਰ ਵੀ ਤੱਥ ਕੋਰਟ ਵਿੱਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।






















